ਕਹਾਉਤਾਂ 27

ਜਿਹੜਾ ਰੱਜਿਆ ਹੋਇਆ ਹੁੰਦਾ ਹੈ ਉਸਨੂੰ ਸ਼ਹਿਦ ਦਾ ਛੱਤਾ ਵੀ ਬੁਰਾ ਲੱਗਦਾ ਹੈ, ਪਰ ਭੁੱਖੇ ਨੂੰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।

Proverbs 27:7 (UKJV) The full soul loathes an honeycomb; but to the hungry soul every bitter thing is sweet.

5ਲੁਕਵੇਂ ਪਿਆਰ ਨਾਲੋਂ ਖੁੱਲ੍ਹੀ ਝਿੜਕ ਚੰਗੀ ਹੈ।

6ਦੋਸਤ ਦੇ ਜ਼ਖਮਾਂ ਉੱਤੇ ਭਰੋਸਾ ਕੀਤਾ ਜਾ ਸਕਦਾ ਹੈ, ਪਰ ਦੁਸ਼ਮਣਾਂ ਦਾ ਚੁੰਮਣਾ ਅਣਗਿਣਤ ਹੁੰਦਾ ਹੈ।

7ਜਿਹੜਾ ਰੱਜਿਆ ਹੋਇਆ ਹੁੰਦਾ ਹੈ ਉਸਨੂੰ ਸ਼ਹਿਦ ਦਾ ਛੱਤਾ ਵੀ ਬੁਰਾ ਲੱਗਦਾ ਹੈ, ਪਰ ਭੁੱਖੇ ਨੂੰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।

8ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ, ਉਹ ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ ਆਲ੍ਹਣੇ ਤੋਂ ਖੁੰਝ ਜਾਵੇ।

9ਅਤਰ ਅਤੇ ਧੂਪ ਦਿਲ ਨੂੰ ਅਨੰਦ ਦਿੰਦੇ ਹਨ, ਅਤੇ ਇੱਕ ਮਿੱਤਰ ਦੀ ਖੁਸ਼ੀ ਉਨ੍ਹਾਂ ਦੀ ਦਿਲੀ ਸਲਾਹ ਤੋਂ ਉੱਗਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.