2ਕਿਉਂਕਿ ਅਜਿਹਾ ਕਰਨ ਨਾਲ ਤੇਰੇ ਜੀਵਨ ਦੇ ਸਾਲਾਂ ਵਿੱਚ ਵਾਧਾ ਹੋਵੇਗਾ ਅਤੇ ਤੂੰ ਸ਼ਾਂਤੀ ਅਤੇ ਖੁਸ਼ਹਾਲੀ ਨਾਲ ਵੱਸੇਗਾ।
3ਪਿਆਰ ਅਤੇ ਵਫ਼ਾਦਾਰੀ ਤੈਨੂੰ ਕਦੇ ਨਾ ਛੱਡਣ ਉਹਨਾਂ ਨੂੰ ਆਪਣੇ ਗਲੇ ਵਿੱਚ ਬੰਨ੍ਹ ਕੇ ਰੱਖਣਾ, ਉਹਨਾਂ ਨੂੰ ਆਪਣੇ ਦਿਲ ਦੀ ਤੱਖ਼ਤੀ ਉੱਤੇ ਲਿਖ ਲੈ।
4ਤਦ ਤੁਸੀਂ ਪਰਮੇਸ਼ਵਰ ਅਤੇ ਮਨੁੱਖਾਂ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕਨਾਮੀ ਪ੍ਰਾਪਤ ਕਰੋਗੇ।
5ਆਪਣੇ ਪੂਰੇ ਦਿਲ ਨਾਲ ਯਾਹਵੇਹ ਉੱਤੇ ਭਰੋਸਾ ਰੱਖੋ, ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰੋ।
6ਆਪਣੇ ਸਾਰੇ ਰਾਹਾਂ ਵਿੱਚ ਉਹ ਦੇ ਅਧੀਨ ਹੋਵੋ, ਅਤੇ ਉਹ ਤੁਹਾਡੇ ਮਾਰਗਾਂ ਨੂੰ ਸਿੱਧਾ ਕਰੇਗਾ।