12ਉਹ ਉਸ ਦੇ ਜੀਵਨ ਦੇ ਸਾਰੇ ਦਿਨ ਉਸ ਨਾਲ ਭਲਿਆਈ ਹੀ ਕਰੇਗੀ, ਨਾ ਕਿ ਬੁਰਿਆਈ।
13ਉਹ ਉੱਨ ਅਤੇ ਕਤਾਨ ਭਾਲ ਕੇ, ਅਤੇ ਉਤਸੁਕ ਹੱਥਾਂ ਨਾਲ ਕੰਮ ਕਰਦੀ ਹੈ।
14ਉਹ ਵਪਾਰੀਆ ਦੇ ਜਹਾਜ਼ਾਂ ਵਰਗੀ ਹੈ, ਉਹ ਦੂਰੋਂ ਆਪਣਾ ਭੋਜਨ ਲਿਆਉਂਦੀ ਹੈ।
15ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਪਰਿਵਾਰ ਲਈ ਭੋਜਨ ਤਿਆਰ ਕਰਦੀ ਹੈ, ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ।
16ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਆਪਣੇ ਹੱਥਾਂ ਦੀ ਕਮਾਈ ਨਾਲ ਅੰਗੂਰਾਂ ਦੇ ਬਾਗ਼ ਲਾਉਂਦੀ ਹੈ।