20ਉਹ ਗਰੀਬਾਂ ਲਈ ਆਪਣੀਆਂ ਬਾਹਾਂ ਖੋਲ੍ਹਦੀ ਹੈ ਅਤੇ ਲੋੜਵੰਦਾਂ ਵੱਲ ਆਪਣਾ ਹੱਥ ਵਧਾਉਂਦੀ ਹੈ।
21ਜਦੋਂ ਬਰਫ਼ ਪੈਂਦੀ ਹੈ ਤਾਂ ਉਸ ਨੂੰ ਆਪਣੇ ਘਰ ਦਾ ਕੋਈ ਡਰ ਨਹੀਂ ਹੁੰਦਾ, ਕਿਉਂਕਿ ਉਨ੍ਹਾਂ ਸਾਰਿਆਂ ਨੇ ਲਾਲ ਰੰਗ ਦੇ ਕੱਪੜੇ ਪਾਏ ਹੋਏ ਹਨ।
22ਉਹ ਆਪਣੇ ਲਈ ਸਿਰਹਾਣੇ ਬਣਾਉਂਦੀ ਹੈ, ਉਸਦੇ ਬਸਤਰ ਕਤਾਨੀ ਤੇ ਬੈਂਗਣੀ ਹਨ।
23ਉਸ ਦੇ ਪਤੀ ਦਾ ਸ਼ਹਿਰ ਦੇ ਦਰਵਾਜ਼ੇ ਉੱਤੇ ਆਦਰ ਕੀਤਾ ਜਾਂਦਾ ਹੈ, ਜਿੱਥੇ ਉਹ ਦੇਸ਼ ਦੇ ਬਜ਼ੁਰਗਾਂ ਵਿੱਚ ਬੈਠਦਾ ਹੈ।
24ਉਹ ਵਧੀਆ ਸੂਤੀ ਦੇ ਕੱਪੜੇ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ।