21ਉਹਨਾਂ ਨੂੰ ਆਪਣੀ ਨਜ਼ਰ ਤੋਂ ਦੂਰ ਨਾ ਹੋਣ ਦਿਓ, ਉਹਨਾਂ ਨੂੰ ਆਪਣੇ ਦਿਲ ਵਿੱਚ ਸੰਭਾਲ ਕੇ ਰੱਖ।
22ਕਿਉਂਕਿ ਉਹ ਉਹਨਾਂ ਲਈ ਜੀਵਨ ਹਨ ਜੋ ਉਹਨਾਂ ਨੂੰ ਲੱਭਦੇ ਹਨ ਅਤੇ ਉਹਨਾਂ ਦੇ ਸਾਰੇ ਸਰੀਰ ਲਈ ਤੰਦਰੁਸਤੀ ਹਨ।
23ਸਭ ਤੋਂ ਵੱਧ ਆਪਣੇ ਦਿਲ ਦੀ ਰਾਖੀ ਕਰੋ, ਕਿਉਂਕਿ ਜੋ ਕੁਝ ਤੁਸੀਂ ਕਰਦੇ ਹੋ ਉਸੇ ਵਿੱਚੋਂ ਨਿਕਲਦਾ ਹੈ।
24ਆਪਣੇ ਮੂੰਹ ਨੂੰ ਵਿਕਾਰਾਂ ਤੋਂ ਮੁਕਤ ਰੱਖੋ, ਭ੍ਰਿਸ਼ਟ ਗੱਲਾਂ ਨੂੰ ਆਪਣੇ ਬੁੱਲ੍ਹਾਂ ਤੋਂ ਦੂਰ ਰੱਖੋ।
25ਤੇਰੀਆਂ ਅੱਖਾਂ ਸਿੱਧੀਆਂ ਅੱਗੇ ਵੇਖਦੀਆਂ ਰਹਿਣ; ਤੇਰੀਆਂ ਪਲਕਾਂ ਅੱਗੇ ਨੂੰ ਲੱਗੀਆਂ ਰਹਿਣ।