ਕਹਾਉਤਾਂ 6

ਜਿਵੇਂ ਸ਼ਿਕਾਰੀ ਦੇ ਹੱਥੋਂ ਹਿਰਨੀ ਅਤੇ ਚਿੜ੍ਹੀਮਾਰ ਦੇ ਹੱਥੋਂ ਚਿੜ੍ਹੀ, ਉਸੇ ਤਰ੍ਹਾਂ ਹੀ ਆਪਣੇ ਆਪ ਨੂੰ ਛੁਡਾ ਲੈ।

Proverbs 6:5 (UKJV) Deliver yourself as a roe from the hand of the hunter, and as a bird from the hand of the fowler.

3ਸੋ ਹੇ ਮੇਰੇ ਪੁੱਤਰ, ਆਪਣੇ ਆਪ ਨੂੰ ਛੁਡਾਉਣ ਲਈ ਇਹ ਕਰ, ਕਿਉਂਕਿ ਤੁਸੀਂ ਆਪਣੇ ਗੁਆਂਢੀ ਦੇ ਹੱਥ ਵਿੱਚ ਆ ਗਏ ਹੋ, ਹੁਣ ਤੂੰ ਆਪਣੇ ਗੁਆਂਢੀ ਦੇ ਘਰ ਚਲਾ ਜਾ, ਅਤੇ ਨੀਵਾਂ ਹੋ ਕੇ ਆਪਣੇ ਗੁਆਂਢੀ ਨੂੰ ਮਨਾ ਲੈ!

4ਨਾ ਆਪਣੀਆਂ ਅੱਖਾਂ ਵਿੱਚ ਨੀਂਦ ਨਾ ਆਉਣ ਦੇ, ਨਾ ਆਪਣੀਆਂ ਪਲਕਾਂ ਨੂੰ ਝਪਕਣ ਦੇ।

5ਜਿਵੇਂ ਸ਼ਿਕਾਰੀ ਦੇ ਹੱਥੋਂ ਹਿਰਨੀ ਅਤੇ ਚਿੜ੍ਹੀਮਾਰ ਦੇ ਹੱਥੋਂ ਚਿੜ੍ਹੀ, ਉਸੇ ਤਰ੍ਹਾਂ ਹੀ ਆਪਣੇ ਆਪ ਨੂੰ ਛੁਡਾ ਲੈ।

6ਹੇ ਆਲਸੀ, ਕੀੜੀ ਕੋਲ ਜਾ। ਉਸਦੇ ਰਾਹਾਂ ਨੂੰ ਵੇਖ ਅਤੇ ਬੁੱਧਵਾਨ ਬਣ!

7ਜਿਸ ਦਾ ਨਾ ਕੋਈ ਸੈਨਾਪਤੀ ਹੈ, ਨਾ ਕੋਈ ਨਿਗਾਹਬਾਨ ਅਤੇ ਨਾ ਕੋਈ ਹਾਕਮ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.