ਕਹਾਉਤਾਂ 8

ਜਦੋਂ ਉਸਨੇ ਸਮੁੰਦਰ ਦੀਆਂ ਹੱਦਾਂ ਠਹਿਰਾਈਆਂ, ਤਾਂ ਜੋ ਪਾਣੀ ਉਹ ਦੇ ਹੁਕਮੋਂ ਬਾਹਰ ਨਾ ਜਾਵੇ, ਅਤੇ ਜਦੋਂ ਉਸਨੇ ਧਰਤੀ ਦੀਆਂ ਨੀਂਹਾਂ ਨੂੰ ਸਥਾਪਤ ਕੀਤਾ।

Proverbs 8:29 (UKJV) When he gave to the sea his decree, that the waters should not pass his commandment: when he appointed the foundations of the earth:

27ਮੈਂ ਉੱਥੇ ਸੀ ਜਦੋਂ ਉਸਨੇ ਅਕਾਸ਼ ਨੂੰ ਸਥਾਪਿਤ ਕੀਤਾ, ਜਦੋਂ ਉਸਨੇ ਗਹਿਰੇ ਸਾਗਰਾਂ ਉੱਤੇ ਅਕਾਸ਼ ਮੰਡਲ ਠਹਿਰਾਇਆ,

28ਜਦੋਂ ਉਸਨੇ ਬੱਦਲਾਂ ਨੂੰ ਉੱਪਰ ਸਥਾਪਤ ਕੀਤਾ, ਅਤੇ ਡੂੰਘਿਆਈ ਦੇ ਚਸ਼ਮੇ ਬਣਾਏ।

29ਜਦੋਂ ਉਸਨੇ ਸਮੁੰਦਰ ਦੀਆਂ ਹੱਦਾਂ ਠਹਿਰਾਈਆਂ, ਤਾਂ ਜੋ ਪਾਣੀ ਉਹ ਦੇ ਹੁਕਮੋਂ ਬਾਹਰ ਨਾ ਜਾਵੇ, ਅਤੇ ਜਦੋਂ ਉਸਨੇ ਧਰਤੀ ਦੀਆਂ ਨੀਂਹਾਂ ਨੂੰ ਸਥਾਪਤ ਕੀਤਾ।

30ਤਦ ਮੈਂ ਰਾਜ ਮਿਸਤਰੀ ਦੇ ਵਾਂਗੂੰ ਉਹ ਦੇ ਨਾਲ ਸੀ, ਮੈਂ ਹਰ ਰੋਜ਼ ਉਸ ਦਾ ਅਨੰਦ ਸੀ, ਹਰ ਵੇਲੇ ਉਹ ਦੇ ਸਾਹਮਣੇ ਮਗਨ ਰਹਿੰਦੀ ਸੀ,

31ਮੈਂ ਉਹ ਦੀ ਵਸਾਈ ਹੋਈ ਧਰਤੀ ਉੱਤੇ ਪ੍ਰਸੰਨ ਰਹਿੰਦੀ, ਅਤੇ ਮੈਂ ਮਨੁੱਖਾਂ ਦੀ ਸੰਗਤੀ ਨਾਲ ਸੁਖੀ ਰਹਿੰਦੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.