ਜ਼ਬੂਰਾਂ 102

ਇਸ ਸ਼ਹਿਰ ਦੇ ਪੱਥਰ ਤੇਰੇ ਸੇਵਕਾਂ ਨੂੰ ਪਿਆਰੇ ਹਨ, ਇੱਥੋਂ ਤੱਕ ਕਿ ਉਸਦੀ ਧੂੜ ਤੇ ਵੀ ਤਰਸ ਖਾਂਦੇ ਹਨ।

Psalm 102:14 (UKJV) For your servants take pleasure in her stones, and favour the dust thereof.

12ਪਰ ਹੇ ਯਾਹਵੇਹ, ਤੂੰ ਸਦਾ ਲਈ ਸਿੰਘਾਸਣ ਉੱਤੇ ਬਿਰਾਜਮਾਨ ਹੈ। ਤੇਰਾ ਨਾਮ ਪੀੜ੍ਹੀ ਦਰ ਪੀੜ੍ਹੀ ਰਹਿੰਦਾ ਹੈ।

13ਤੂੰ ਉੱਠ ਕੇ ਸੀਯੋਨ ਉੱਤੇ ਰਹਿਮ ਕਰੇਗਾ, ਕਿਉਂ ਜੋ ਇਹ ਕਿਰਪਾ ਕਰਨ ਦਾ ਸਮਾਂ ਹੈ। ਨਿਰਧਾਰਤ ਸਮਾਂ ਆ ਪੁੱਜਿਆ ਹੈ।

14ਇਸ ਸ਼ਹਿਰ ਦੇ ਪੱਥਰ ਤੇਰੇ ਸੇਵਕਾਂ ਨੂੰ ਪਿਆਰੇ ਹਨ, ਇੱਥੋਂ ਤੱਕ ਕਿ ਉਸਦੀ ਧੂੜ ਤੇ ਵੀ ਤਰਸ ਖਾਂਦੇ ਹਨ।

15ਤੇਰੇ ਨਾਮ ਦਾ ਭੈ ਸਾਰੀਆਂ ਕੌਮਾਂ ਉੱਤੇ ਛਾ ਜਾਵੇਗਾ, ਧਰਤੀ ਦੇ ਸਾਰੇ ਰਾਜੇ ਤੇਰੇ ਪਰਤਾਪ ਅੱਗੇ ਮੱਥਾ ਟੇਕਣਗੇ।

16ਕਿਉਂਕਿ ਯਾਹਵੇਹ ਨੇ ਸੀਯੋਨ ਨੂੰ ਦੁਬਾਰਾ ਬਣਾਇਆ ਹੈ; ਉਹ ਆਪਣੀ ਮਹਿਮਾ ਵਿੱਚ ਪ੍ਰਗਟ ਹੋਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.