ਜ਼ਬੂਰਾਂ 103

ਉਹ ਸਾਡੇ ਪਾਪਾਂ ਦੇ ਅਨੁਸਾਰ ਸਾਡੇ ਨਾਲ ਅਜਿਹਾ ਸਲੂਕ ਨਹੀਂ ਕਰਦਾ, ਨਾ ਸਾਡੇ ਅਪਰਾਧਾਂ ਅਨੁਸਾਰ ਸਾਡੇ ਤੋਂ ਬਦਲਾ ਲੈਦਾ ਹੈ।

Psalm 103:10 (UKJV) He has not dealt with us after our sins; nor rewarded us according to our iniquities.

8ਯਾਹਵੇਹ ਮਿਹਰਬਾਨ ਅਤੇ ਦਯਾਵਾਨ ਹੈ, ਗੁੱਸੇ ਵਿੱਚ ਧੀਰਜ ਹੈ, ਪਿਆਰ ਨਾਲ ਭਰਭੂਰ ਹੈ।

9ਉਹ ਹਮੇਸ਼ਾ ਨਹੀਂ ਝਿੜਕੇਗਾ, ਨਾ ਹੀ ਉਹ ਆਪਣੇ ਕ੍ਰੋਧ ਨੂੰ ਸਦਾ ਲਈ ਕਾਇਮ ਰੱਖੇਗਾ;

10ਉਹ ਸਾਡੇ ਪਾਪਾਂ ਦੇ ਅਨੁਸਾਰ ਸਾਡੇ ਨਾਲ ਅਜਿਹਾ ਸਲੂਕ ਨਹੀਂ ਕਰਦਾ, ਨਾ ਸਾਡੇ ਅਪਰਾਧਾਂ ਅਨੁਸਾਰ ਸਾਡੇ ਤੋਂ ਬਦਲਾ ਲੈਦਾ ਹੈ।

11ਜਿੰਨਾ ਅਕਾਸ਼ ਧਰਤੀ ਤੋਂ ਉੱਚਾ ਹੈ, ਇੰਨੀ ਹੀ ਉਸਦੀ ਵੱਡੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ!

12ਜਿੰਨਾ ਪੂਰਬ ਪੱਛਮ ਤੋਂ ਦੂਰ ਹੈ, ਉਸੇ ਤਰ੍ਹਾਂ ਯਾਹਵੇਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.