9ਉਹ ਹਮੇਸ਼ਾ ਨਹੀਂ ਝਿੜਕੇਗਾ, ਨਾ ਹੀ ਉਹ ਆਪਣੇ ਕ੍ਰੋਧ ਨੂੰ ਸਦਾ ਲਈ ਕਾਇਮ ਰੱਖੇਗਾ;
10ਉਹ ਸਾਡੇ ਪਾਪਾਂ ਦੇ ਅਨੁਸਾਰ ਸਾਡੇ ਨਾਲ ਅਜਿਹਾ ਸਲੂਕ ਨਹੀਂ ਕਰਦਾ, ਨਾ ਸਾਡੇ ਅਪਰਾਧਾਂ ਅਨੁਸਾਰ ਸਾਡੇ ਤੋਂ ਬਦਲਾ ਲੈਦਾ ਹੈ।
11ਜਿੰਨਾ ਅਕਾਸ਼ ਧਰਤੀ ਤੋਂ ਉੱਚਾ ਹੈ, ਇੰਨੀ ਹੀ ਉਸਦੀ ਵੱਡੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ!
12ਜਿੰਨਾ ਪੂਰਬ ਪੱਛਮ ਤੋਂ ਦੂਰ ਹੈ, ਉਸੇ ਤਰ੍ਹਾਂ ਯਾਹਵੇਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ।
13ਜਿਵੇਂ ਕਿ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਤਰਸ ਖਾਂਦਾ ਹੈ, ਉਸੇ ਤਰ੍ਹਾਂ ਯਾਹਵੇਹ ਉਹਨਾਂ ਉੱਤੇ ਦਯਾ ਕਰਦਾ ਹੈ ਜੋ ਉਸ ਤੋਂ ਡਰਦੇ ਹਨ;