13ਜਿਵੇਂ ਕਿ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਤਰਸ ਖਾਂਦਾ ਹੈ, ਉਸੇ ਤਰ੍ਹਾਂ ਯਾਹਵੇਹ ਉਹਨਾਂ ਉੱਤੇ ਦਯਾ ਕਰਦਾ ਹੈ ਜੋ ਉਸ ਤੋਂ ਡਰਦੇ ਹਨ;
14ਕਿਉਂਕਿ ਉਹ ਜਾਣਦਾ ਹੈ ਕਿ ਅਸੀਂ ਕਿਵੇਂ ਬਣਾਏ ਗਏ ਹਾਂ, ਉਸਨੂੰ ਯਾਦ ਹੈ ਕਿ ਅਸੀਂ ਮਿੱਟੀ ਹਾਂ।
15ਮਨੁੱਖ ਦਾ ਜੀਵਨ ਘਾਹ ਦੇ ਵਰਗਾ ਹੈ, ਉਹ ਖੇਤ ਦੇ ਫੁੱਲ ਵਾਂਗ ਟਹਿਕਦਾ ਅਤੇ ਖਿੜਦਾ ਹੈ;
16ਜਦ ਹਵਾ ਉਹ ਦੇ ਉੱਤੇ ਵਗਦੀ ਹੈ, ਤਦ ਉਹ ਡਿੱਗ ਜਾਂਦਾ ਹੈ, ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ।
17ਪਰ ਸਦਾ ਤੋਂ ਸਦਾ ਲਈ ਯਾਹਵੇਹ ਦੀ ਦਯਾ ਉਹਨਾਂ ਲੋਕਾਂ ਉੱਤੇ ਹੈ ਜਿਹੜੇ ਉਸਦਾ ਡਰਦੇ ਮੰਨਦੇ ਹਨ ਅਤੇ ਉਸ ਦੀ ਧਾਰਮਿਕਤਾ ਪੀੜ੍ਹੀ ਦਰ ਪੀੜ੍ਹੀ ਬਣੀ ਰਹਿੰਦੀ ਹੈ