ਜ਼ਬੂਰਾਂ 103

ਹੇ ਮੇਰੀ ਜਾਨ, ਯਾਹਵੇਹ ਦੀ ਉਸਤਤ ਕਰ, ਅਤੇ ਉਸ ਦੇ ਕਿਸੇ ਵੀ ਉਪਕਾਰਾ ਨੂੰ ਨਾ ਭੁੱਲ!

Psalm 103:2 (UKJV) Bless the LORD, O my soul, and forget not all his benefits:

1ਹੇ ਮੇਰੀ ਜਾਨ, ਯਾਹਵੇਹ ਦੀ ਉਸਤਤ ਕਰ, ਜੋ ਕੁਝ ਮੇਰੇ ਅੰਦਰ ਹੈ, ਉਸਦੇ ਪਵਿੱਤਰ ਨਾਮ ਦੀ ਉਸਤਤ ਕਰ।

2ਹੇ ਮੇਰੀ ਜਾਨ, ਯਾਹਵੇਹ ਦੀ ਉਸਤਤ ਕਰ, ਅਤੇ ਉਸ ਦੇ ਕਿਸੇ ਵੀ ਉਪਕਾਰਾ ਨੂੰ ਨਾ ਭੁੱਲ!

3ਜੋ ਤੇਰੇ ਸਾਰੇ ਪਾਪਾਂ ਨੂੰ ਮਾਫ਼ ਕਰਦਾ ਹੈ, ਅਤੇ ਤੇਰੀਆਂ ਸਾਰੀਆਂ ਬਿਮਾਰੀਆਂ ਤੋਂ ਚੰਗਾ ਕਰਦਾ ਹੈ।

4ਯਾਹਵੇਹ ਤੇਰੀ ਜ਼ਿੰਦਗੀ ਨੂੰ ਟੋਏ ਤੋਂ ਛੁਟਕਾਰਾ ਦਿੰਦਾ ਹੈ ਅਤੇ ਤੇਰੇ ਸਿਰ ਉੱਤੇ ਪਿਆਰ ਅਤੇ ਦਯਾ ਦਾ ਤਾਜ ਰੱਖਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.