ਜ਼ਬੂਰਾਂ 103

ਜੋ ਤੇਰੇ ਸਾਰੇ ਪਾਪਾਂ ਨੂੰ ਮਾਫ਼ ਕਰਦਾ ਹੈ, ਅਤੇ ਤੇਰੀਆਂ ਸਾਰੀਆਂ ਬਿਮਾਰੀਆਂ ਤੋਂ ਚੰਗਾ ਕਰਦਾ ਹੈ।

Psalm 103:3 (UKJV) Who forgives all yours iniquities; who heals all your diseases;

1ਹੇ ਮੇਰੀ ਜਾਨ, ਯਾਹਵੇਹ ਦੀ ਉਸਤਤ ਕਰ, ਜੋ ਕੁਝ ਮੇਰੇ ਅੰਦਰ ਹੈ, ਉਸਦੇ ਪਵਿੱਤਰ ਨਾਮ ਦੀ ਉਸਤਤ ਕਰ।

2ਹੇ ਮੇਰੀ ਜਾਨ, ਯਾਹਵੇਹ ਦੀ ਉਸਤਤ ਕਰ, ਅਤੇ ਉਸ ਦੇ ਕਿਸੇ ਵੀ ਉਪਕਾਰਾ ਨੂੰ ਨਾ ਭੁੱਲ!

3ਜੋ ਤੇਰੇ ਸਾਰੇ ਪਾਪਾਂ ਨੂੰ ਮਾਫ਼ ਕਰਦਾ ਹੈ, ਅਤੇ ਤੇਰੀਆਂ ਸਾਰੀਆਂ ਬਿਮਾਰੀਆਂ ਤੋਂ ਚੰਗਾ ਕਰਦਾ ਹੈ।

4ਯਾਹਵੇਹ ਤੇਰੀ ਜ਼ਿੰਦਗੀ ਨੂੰ ਟੋਏ ਤੋਂ ਛੁਟਕਾਰਾ ਦਿੰਦਾ ਹੈ ਅਤੇ ਤੇਰੇ ਸਿਰ ਉੱਤੇ ਪਿਆਰ ਅਤੇ ਦਯਾ ਦਾ ਤਾਜ ਰੱਖਦਾ ਹੈ।

5ਜੋ ਤੇਰੀਆਂ ਇੱਛਾਵਾਂ ਨੂੰ ਚੰਗੀਆਂ ਚੀਜ਼ਾਂ ਨਾਲ ਸੰਤੁਸ਼ਟ ਕਰਦਾ ਹੈ, ਤਾਂ ਜੋ ਤੇਰੀ ਜਵਾਨੀ ਉਕਾਬ ਦੀ ਤਰ੍ਹਾਂ ਨਵੀਂ ਹੋ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.