11“ਮੈਂ ਤੁਹਾਨੂੰ ਕਨਾਨ ਦੀ ਧਰਤੀ ਦਿਆਂਗਾ, ਜਿਸ ਨੂੰ ਤੁਸੀਂ ਵਿਰਾਸਤ ਵਜੋਂ ਪ੍ਰਪਾਤ ਕਰੋਗੇ।”
12ਜਦੋਂ ਉਹ ਗਿਣਤੀ ਵਿੱਚ ਥੋੜ੍ਹੇ ਸਨ, ਸਗੋਂ ਬਹੁਤ ਹੀ ਥੋੜੇ, ਅਤੇ ਉਸ ਵਿੱਚ ਪਰਦੇਸੀ ਵੀ ਸੀ,
13ਉਹ ਇੱਕ ਦੇਸ਼ ਤੋਂ ਦੂਜੇ ਦੇਸ਼ ਵਿੱਚ, ਇੱਕ ਰਾਜ ਤੋਂ ਦੂਜੇ ਰਾਜ ਵਿੱਚ ਭਟਕਦੇ ਰਹੇ।
14ਉਸ ਨੇ ਕਿਸੇ ਵੀ ਕੌਮ ਨੂੰ ਉਹਨਾਂ ਉੱਤੇ ਜ਼ੁਲਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ; ਉਹਨਾਂ ਦੇ ਲਈ ਪਰਮੇਸ਼ਵਰ ਨੇ ਰਾਜਿਆਂ ਨੂੰ ਝਿੜਕਿਆ।
15“ਮੇਰੇ ਮਸਹ ਕੀਤੇ ਹੋਏ ਲੋਕਾਂ ਨੂੰ ਨਾ ਛੂਹੋ; ਮੇਰੇ ਨਬੀਆਂ ਨੂੰ ਕੋਈ ਨੁਕਸਾਨ ਨਾ ਪਹੁੰਚਾਓ!”