ਜ਼ਬੂਰਾਂ 105

ਉਸਨੇ ਹਨ੍ਹੇਰਾ ਭੇਜਿਆ ਅਤੇ ਸਾਰੇ ਦੇਸ਼ ਵਿੱਚ ਹਨ੍ਹੇਰਾ ਹੋ ਗਿਆ, ਕਿਉਂਕਿ ਮਿਸਰ ਨੇ ਪਰਮੇਸ਼ਵਰ ਦੇ ਹੁਕਮਾਂ ਦੀ ਉਲੰਘਣਾ ਕੀਤੀ।

Psalm 105:28 (UKJV) He sent darkness, and made it dark; and they rebelled not against his word.

26ਤਦ ਪਰਮੇਸ਼ਵਰ ਨੇ ਆਪਣੇ ਸੇਵਕ ਮੋਸ਼ੇਹ ਨੂੰ ਉਹਨਾਂ ਕੋਲ ਭੇਜਿਆ, ਅਤੇ ਹਾਰੋਨ ਨੂੰ ਵੀ ਜਿਨਾਂ ਨੂੰ ਉਸਨੇ ਚੁਣਿਆ ਸੀ।

27ਉਹਨਾਂ ਨੇ ਪਰਮੇਸ਼ਵਰ ਦੇ ਚਮਤਕਾਰ ਮਿਸਰ ਦੇ ਵਿੱਚ ਕੀਤੇ, ਉਹਨਾਂ ਨੇ ਹਾਮ ਦੀ ਧਰਤੀ ਉੱਤੇ ਅਚਰਜ ਕੰਮ ਕੀਤੇ।

28ਉਸਨੇ ਹਨ੍ਹੇਰਾ ਭੇਜਿਆ ਅਤੇ ਸਾਰੇ ਦੇਸ਼ ਵਿੱਚ ਹਨ੍ਹੇਰਾ ਹੋ ਗਿਆ, ਕਿਉਂਕਿ ਮਿਸਰ ਨੇ ਪਰਮੇਸ਼ਵਰ ਦੇ ਹੁਕਮਾਂ ਦੀ ਉਲੰਘਣਾ ਕੀਤੀ।

29ਪਰਮੇਸ਼ਵਰ ਨੇ ਉਹਨਾਂ ਦੇ ਪਾਣੀਆਂ ਨੂੰ ਲਹੂ ਬਣਾ ਦਿੱਤਾ, ਅਤੇ ਉਹਨਾਂ ਦੀਆਂ ਮੱਛੀਆਂ ਨੂੰ ਮਾਰ ਸੁੱਟਿਆ।

30ਉਹਨਾਂ ਦਾ ਦੇਸ਼ ਡੱਡੂਆਂ ਨਾਲ ਭਰ ਗਿਆ, ਉਹ ਡੱਡੂ ਸਗੋਂ ਹਾਕਮਾਂ ਦੇ ਕਮਰਿਆਂ ਵਿੱਚ ਜਾ ਪਹੁੰਚੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.