8ਤਾਂ ਵੀ ਪਰਮੇਸ਼ਵਰ ਨੇ ਆਪਣੇ ਨਾਮ ਦੇ ਕਾਰਨ ਉਹਨਾਂ ਨੂੰ ਬਚਾਇਆ, ਤਾਂ ਜੋ ਉਹ ਆਪਣੀ ਸ਼ਕਤੀ ਵਿਖਾਵੇ।
9ਪਰਮੇਸ਼ਵਰ ਨੇ ਲਾਲ ਸਮੁੰਦਰ ਨੂੰ ਝਿੜਕਿਆ ਅਤੇ ਉਹ ਸੁੱਕ ਗਿਆ, ਪਰਮੇਸ਼ਵਰ ਨੇ ਉਹਨਾਂ ਨੂੰ ਇਸ ਤਰ੍ਹਾਂ ਡੂੰਘਾਈ ਵਿੱਚੋਂ ਲੰਘਾਇਆ ਜਿਵੇਂ ਉਹ ਜੰਗਲ ਦੇ ਰਸਤੇ ਉੱਤੇ ਚੱਲ ਰਹੇ ਹੋਣ।
10ਪਰਮੇਸ਼ਵਰ ਨੇ ਉਹਨਾਂ ਨੂੰ ਉਹਨਾਂ ਦੇ ਦੁਸ਼ਮਣਾਂ ਤੋਂ ਬਚਾਇਆ; ਉਹਨਾਂ ਨੂੰ ਦੁਸ਼ਮਣਾਂ ਦੇ ਕਬਜ਼ੇ ਤੋਂ ਛੁਡਾਇਆ।
11ਪਾਣੀ ਨੇ ਉਹਨਾਂ ਦੇ ਵਿਰੋਧੀਆਂ ਨੂੰ ਢੱਕ ਲਿਆਂ, ਉਹਨਾਂ ਵਿੱਚੋਂ ਇੱਕ ਵੀ ਨਹੀਂ ਬਚਿਆ।
12ਤਦ ਉਹਨਾਂ ਨੇ ਪਰਮੇਸ਼ਵਰ ਦੇ ਵਾਅਦਿਆਂ ਉੱਤੇ ਵਿਸ਼ਵਾਸ ਕੀਤਾ ਅਤੇ ਉਸ ਦੀ ਉਪਾਸਨਾ ਕੀਤੀ।