4ਹੇ ਯਾਹਵੇਹ, ਜਦੋਂ ਤੂੰ ਆਪਣੇ ਲੋਕਾਂ ਉੱਤੇ ਦਯਾ ਦਿਖਾਉਂਦਾ ਹੈ ਤਾਂ ਮੈਨੂੰ ਚੇਤੇ ਰੱਖ, ਜਦੋਂ ਤੂੰ ਉਹਨਾਂ ਨੂੰ ਬਚਾਵੇ, ਤਾਂ ਮੇਰੀ ਵੀ ਸੰਭਾਲ ਕਰ।
5ਤਾਂ ਜੋ ਮੈਂ ਤੇਰੇ ਚੁਣੇ ਹੋਏ ਲੋਕਾਂ ਦੀ ਖੁਸ਼ਹਾਲੀ ਵੇਖਾਂ, ਤਾਂ ਜੋ ਮੈਂ ਤੇਰੀ ਕੌਮ ਦੀ ਖੁਸ਼ੀ ਵਿੱਚ ਅਨੰਦ ਹੋਵਾਂ, ਅਤੇ ਤੇਰੀ ਵਿਰਾਸਤ ਉੱਤੇ ਮਾਣ ਕਰਾਂ।
6ਅਸੀਂ ਆਪਣੇ ਪਿਉ-ਦਾਦਿਆਂ ਵਾਂਗ ਪਾਪ ਕੀਤਾ ਹੈ; ਅਸੀਂ ਅਪਰਾਧ ਕੀਤਾ ਹੈ ਅਤੇ ਕੁਧਰਮ ਦਾ ਕੰਮ ਕੀਤਾ ਹੈ।
7ਜਦੋਂ ਸਾਡੇ ਪਿਉ-ਦਾਦੇ ਮਿਸਰ ਦੇਸ਼ ਵਿੱਚ ਸਨ, ਤਾਂ ਉਹਨਾਂ ਨੇ ਤੇਰੇ ਅਚਰਜ ਕੰਮਾਂ ਨੂੰ ਨਾ ਸਮਝਿਆ। ਅਤੇ ਨਾ ਹੀ ਤੇਰੀਆਂ ਰਹਿਮਤਾਂ ਨੂੰ ਯਾਦ ਰੱਖਿਆ, ਪਰ ਉਹਨਾਂ ਨੇ ਸਮੁੰਦਰ ਸਗੋਂ ਲਾਲ ਸਮੁੰਦਰ ਦੇ ਕੰਢੇ ਬਗਾਵਤ ਕੀਤੀ।
8ਤਾਂ ਵੀ ਪਰਮੇਸ਼ਵਰ ਨੇ ਆਪਣੇ ਨਾਮ ਦੇ ਕਾਰਨ ਉਹਨਾਂ ਨੂੰ ਬਚਾਇਆ, ਤਾਂ ਜੋ ਉਹ ਆਪਣੀ ਸ਼ਕਤੀ ਵਿਖਾਵੇ।