11ਕਿਉਂਕਿ ਉਹਨਾਂ ਨੇ ਪਰਮੇਸ਼ਵਰ ਦੇ ਹੁਕਮਾਂ ਦੇ ਵਿਰੁੱਧ ਵਿਦਰੋਹ ਕੀਤਾ ਅਤੇ ਅੱਤ ਮਹਾਨ ਦੀਆਂ ਯੋਜਨਾਵਾਂ ਨੂੰ ਤੁੱਛ ਜਾਣਿਆ।
12ਇਸ ਲਈ ਉਸਨੇ ਉਹਨਾਂ ਨੂੰ ਕਠੋਰ ਮਿਹਨਤ ਦੇ ਅਧੀਨ ਕੀਤਾ; ਉਹਨਾਂ ਨੇ ਠੋਕਰ ਖਾਧੀ ਅਤੇ ਮਦਦ ਕਰਨ ਵਾਲਾ ਕੋਈ ਨਹੀਂ ਸੀ।
13ਤਦ ਉਹਨਾਂ ਨੇ ਆਪਣੀ ਮੁਸੀਬਤ ਵਿੱਚ ਯਾਹਵੇਹ ਨੂੰ ਦੁਹਾਈ ਦਿੱਤੀ, ਅਤੇ ਉਸ ਨੇ ਉਹਨਾਂ ਨੂੰ ਉਹਨਾਂ ਦੇ ਦੁੱਖਾਂ ਤੋਂ ਬਚਾਇਆ।
14ਉਸ ਨੇ ਉਹਨਾਂ ਨੂੰ ਹਨੇਰੇ ਵਿੱਚੋਂ ਬਾਹਰ ਕੱਢ ਲਿਆ, ਅਤੇ ਉਹਨਾਂ ਦੀਆਂ ਜ਼ੰਜੀਰਾਂ ਤੋੜ ਦਿੱਤੀਆਂ।
15ਉਹ ਯਾਹਵੇਹ ਦੇ ਉਸ ਅਟੁੱਟ ਪਿਆਰ ਅਤੇ ਮਨੁੱਖਜਾਤੀ ਲਈ ਉਸ ਦੇ ਅਦਭੁਤ ਕੰਮਾਂ ਲਈ ਧੰਨਵਾਦ ਕਰਨ,