ਜ਼ਬੂਰਾਂ 107

ਤਦ ਉਹਨਾਂ ਨੇ ਆਪਣੀ ਮੁਸੀਬਤ ਵਿੱਚ ਯਾਹਵੇਹ ਅੱਗੇ ਦੁਹਾਈ ਦਿੱਤੀ, ਅਤੇ ਉਸ ਨੇ ਉਹਨਾਂ ਨੂੰ ਉਹਨਾਂ ਦੇ ਦੁੱਖਾਂ ਤੋਂ ਬਚਾਇਆ।

Psalm 107:19 (UKJV) Then they cry unto the LORD in their trouble, and he saves them out of their distresses.

17ਕਈ ਆਪਣੇ ਵਿਦਰੋਹੀ ਤਰੀਕਿਆਂ ਨਾਲ ਮੂਰਖ ਬਣ ਗਏ ਅਤੇ ਆਪਣੀਆਂ ਬਦੀਆਂ ਦੇ ਕਾਰਨ ਦੁੱਖ ਝੱਲਦੇ ਹਨ।

18ਉਹ ਹਰ ਪ੍ਰਕਾਰ ਦੇ ਭੋਜਨ ਤੋਂ ਨਫ਼ਰਤ ਕਰਦੇ ਹਨ, ਅਤੇ ਉਹ ਮੌਤ ਦੇ ਦਰਵਾਜ਼ੇ ਦੇ ਨੇੜੇ ਆ ਪਹੁੰਚੇ ਹਨ।

19ਤਦ ਉਹਨਾਂ ਨੇ ਆਪਣੀ ਮੁਸੀਬਤ ਵਿੱਚ ਯਾਹਵੇਹ ਅੱਗੇ ਦੁਹਾਈ ਦਿੱਤੀ, ਅਤੇ ਉਸ ਨੇ ਉਹਨਾਂ ਨੂੰ ਉਹਨਾਂ ਦੇ ਦੁੱਖਾਂ ਤੋਂ ਬਚਾਇਆ।

20ਉਹ ਆਪਣਾ ਬਚਨ ਘੱਲਦਾ ਅਤੇ ਉਹਨਾਂ ਨੂੰ ਚੰਗਾ ਕਰਦਾ; ਅਤੇ ਉਹਨਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ।

21ਉਹ ਯਾਹਵੇਹ ਦੇ ਉਸ ਅਟੁੱਟ ਪਿਆਰ ਅਤੇ ਮਨੁੱਖਜਾਤੀ ਲਈ ਉਸ ਦੇ ਅਦਭੁਤ ਕੰਮਾਂ ਲਈ ਧੰਨਵਾਦ ਕਰਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.