6ਤਦ ਉਹਨਾਂ ਨੇ ਆਪਣੀ ਮੁਸੀਬਤ ਵਿੱਚ ਯਾਹਵੇਹ ਅੱਗੇ ਦੁਹਾਈ ਦਿੱਤੀ, ਅਤੇ ਉਸ ਨੇ ਉਹਨਾਂ ਨੂੰ ਉਹਨਾਂ ਦੇ ਦੁੱਖਾਂ ਤੋਂ ਛੁਡਾਇਆ।
7ਉਸ ਨੇ ਉਹਨਾਂ ਨੂੰ ਸਿੱਧੇ ਰਾਹ ਇੱਕ ਸ਼ਹਿਰ ਵਿੱਚ ਲੈ ਗਿਆ ਜਿੱਥੇ ਉਹ ਵੱਸ ਸਕਦੇ ਸਨ।
8ਉਹ ਯਾਹਵੇਹ ਦੇ ਉਸ ਅਟੁੱਟ ਪਿਆਰ ਅਤੇ ਮਨੁੱਖਜਾਤੀ ਲਈ ਉਸ ਦੇ ਅਦਭੁਤ ਕੰਮਾਂ ਲਈ ਧੰਨਵਾਦ ਕਰਨ,
9ਕਿਉਂਕਿ ਉਹ ਪਿਆਸੇ ਨੂੰ ਤ੍ਰਿਪਤ ਕਰਦਾ ਹੈ ਅਤੇ ਭੁੱਖਿਆ ਨੂੰ ਚੰਗੀਆਂ ਚੀਜ਼ਾਂ ਨਾਲ ਭਰ ਦਿੰਦਾ ਹੈ।
10ਕੁਝ ਹਨੇਰੇ ਵਿੱਚ, ਘੋਰ ਹਨੇਰੇ ਵਿੱਚ ਬੈਠੇ, ਅਤੇ ਲੋਹੇ ਦੀਆਂ ਜ਼ੰਜੀਰਾਂ ਨਾਲ ਕੈਦ ਵਿੱਚ ਜਕੜੇ ਹੋਏ ਸਨ,