ਜ਼ਬੂਰਾਂ 107

ਕਿਉਂਕਿ ਉਹ ਪਿਆਸੇ ਨੂੰ ਤ੍ਰਿਪਤ ਕਰਦਾ ਹੈ ਅਤੇ ਭੁੱਖਿਆ ਨੂੰ ਚੰਗੀਆਂ ਚੀਜ਼ਾਂ ਨਾਲ ਭਰ ਦਿੰਦਾ ਹੈ।

Psalm 107:9 (UKJV) For he satisfies the longing soul, and fills the hungry soul with goodness.

7ਉਸ ਨੇ ਉਹਨਾਂ ਨੂੰ ਸਿੱਧੇ ਰਾਹ ਇੱਕ ਸ਼ਹਿਰ ਵਿੱਚ ਲੈ ਗਿਆ ਜਿੱਥੇ ਉਹ ਵੱਸ ਸਕਦੇ ਸਨ।

8ਉਹ ਯਾਹਵੇਹ ਦੇ ਉਸ ਅਟੁੱਟ ਪਿਆਰ ਅਤੇ ਮਨੁੱਖਜਾਤੀ ਲਈ ਉਸ ਦੇ ਅਦਭੁਤ ਕੰਮਾਂ ਲਈ ਧੰਨਵਾਦ ਕਰਨ,

9ਕਿਉਂਕਿ ਉਹ ਪਿਆਸੇ ਨੂੰ ਤ੍ਰਿਪਤ ਕਰਦਾ ਹੈ ਅਤੇ ਭੁੱਖਿਆ ਨੂੰ ਚੰਗੀਆਂ ਚੀਜ਼ਾਂ ਨਾਲ ਭਰ ਦਿੰਦਾ ਹੈ।

10ਕੁਝ ਹਨੇਰੇ ਵਿੱਚ, ਘੋਰ ਹਨੇਰੇ ਵਿੱਚ ਬੈਠੇ, ਅਤੇ ਲੋਹੇ ਦੀਆਂ ਜ਼ੰਜੀਰਾਂ ਨਾਲ ਕੈਦ ਵਿੱਚ ਜਕੜੇ ਹੋਏ ਸਨ,

11ਕਿਉਂਕਿ ਉਹਨਾਂ ਨੇ ਪਰਮੇਸ਼ਵਰ ਦੇ ਹੁਕਮਾਂ ਦੇ ਵਿਰੁੱਧ ਵਿਦਰੋਹ ਕੀਤਾ ਅਤੇ ਅੱਤ ਮਹਾਨ ਦੀਆਂ ਯੋਜਨਾਵਾਂ ਨੂੰ ਤੁੱਛ ਜਾਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.