ਜ਼ਬੂਰਾਂ 108

ਹੇ ਪਰਮੇਸ਼ਵਰ, ਕੀ ਇਹ ਤੂੰ ਨਹੀਂ ਹੈ ਜਿਸ ਨੇ ਹੁਣ ਸਾਨੂੰ ਤਿਆਗ ਦਿੱਤਾ ਹੈ ਅਤੇ ਹੁਣ ਸਾਡੀਆਂ ਫ਼ੌਜਾਂ ਨਾਲ ਨਹੀਂ ਚੱਲਦਾ?

Psalm 108:11 (UKJV) Will not you, O God, who have cast us off? and will not you, O God, go forth with our hosts?

9ਮੋਆਬ ਮੇਰੇ ਹੱਥ ਧੋਣ ਦੀ ਥਾਂ ਵਾਂਗ ਹੈ, ਅਦੋਮ ਉੱਤੇ ਮੈਂ ਆਪਣੀ ਜੁੱਤੀ ਸੁੱਟਦਾ ਹਾਂ; ਫ਼ਲਿਸਤਿਆਂ ਉੱਤੇ ਮੈਂ ਜਿੱਤ ਦਾ ਨਾਹਰਾ ਮਾਰਦਾ ਹਾਂ।”

10ਕੌਣ ਮੈਨੂੰ ਗੜ੍ਹ ਵਾਲੇ ਸ਼ਹਿਰ ਵਿੱਚ ਲਿਆਵੇਗਾ? ਕੌਣ ਅਦੋਮ ਦੇਸ਼ ਵੱਲ ਮੇਰੀ ਅਗਵਾਈ ਕਰੇਗਾ?

11ਹੇ ਪਰਮੇਸ਼ਵਰ, ਕੀ ਇਹ ਤੂੰ ਨਹੀਂ ਹੈ ਜਿਸ ਨੇ ਹੁਣ ਸਾਨੂੰ ਤਿਆਗ ਦਿੱਤਾ ਹੈ ਅਤੇ ਹੁਣ ਸਾਡੀਆਂ ਫ਼ੌਜਾਂ ਨਾਲ ਨਹੀਂ ਚੱਲਦਾ?

12ਦੁਸ਼ਮਣ ਤੋਂ ਸਾਡੀ ਸਹਾਇਤਾ ਕਰ, ਮਨੁੱਖੀ ਸਹਾਇਤਾ ਵਿਅਰਥ ਹੈ।

13ਪਰਮੇਸ਼ਵਰ ਨਾਲ ਅਸੀਂ ਜਿੱਤ ਜਾਵਾਂਗੇ, ਅਤੇ ਉਹ ਸਾਡੇ ਵੈਰੀਆਂ ਨੂੰ ਮਿੱਧੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.