ਜ਼ਬੂਰਾਂ 108

ਪਰਮੇਸ਼ਵਰ ਨੇ ਆਪਣੇ ਪਵਿੱਤਰ ਅਸਥਾਨ ਤੋਂ ਬੋਲਿਆ ਹੈ: “ਜਿੱਤ ਵਿੱਚ ਮੈਂ ਸ਼ੇਕੇਮ ਨੂੰ ਖੁਸ਼ੀ ਨਾਲ ਵੰਡਾਂਗਾ ਅਤੇ ਸੁੱਕੋਥ ਦੀ ਵਾਦੀ ਨੂੰ ਮਾਪਾਂਗਾ।

Psalm 108:7 (UKJV) God has spoken in his holiness; I will rejoice, I will divide Shechem, and mete out the valley of Succoth.

5ਹੇ ਪਰਮੇਸ਼ਵਰ, ਅਕਾਸ਼ਾਂ ਤੋਂ ਉੱਚਾ! ਤੇਰੀ ਮਹਿਮਾ ਸਾਰੀ ਧਰਤੀ ਉੱਤੇ ਹੋਵੇ।

6ਸਾਨੂੰ ਬਚਾ ਅਤੇ ਆਪਣੇ ਸੱਜੇ ਹੱਥ ਨਾਲ ਸਾਡੀ ਸਹਾਇਤਾ ਕਰ, ਤਾਂ ਜੋ ਜਿਨ੍ਹਾਂ ਨੂੰ ਤੂੰ ਪਿਆਰ ਕਰਦਾ ਹੈ ਛੁਡਾਏ ਜਾ ਸਕਣ।

7ਪਰਮੇਸ਼ਵਰ ਨੇ ਆਪਣੇ ਪਵਿੱਤਰ ਅਸਥਾਨ ਤੋਂ ਬੋਲਿਆ ਹੈ: “ਜਿੱਤ ਵਿੱਚ ਮੈਂ ਸ਼ੇਕੇਮ ਨੂੰ ਖੁਸ਼ੀ ਨਾਲ ਵੰਡਾਂਗਾ ਅਤੇ ਸੁੱਕੋਥ ਦੀ ਵਾਦੀ ਨੂੰ ਮਾਪਾਂਗਾ।

8ਗਿਲਆਦ ਮੇਰਾ ਹੈ, ਮਨੱਸ਼ੇਹ ਮੇਰਾ ਹੈ; ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜਦੰਡ ਹੈ।

9ਮੋਆਬ ਮੇਰੇ ਹੱਥ ਧੋਣ ਦੀ ਥਾਂ ਵਾਂਗ ਹੈ, ਅਦੋਮ ਉੱਤੇ ਮੈਂ ਆਪਣੀ ਜੁੱਤੀ ਸੁੱਟਦਾ ਹਾਂ; ਫ਼ਲਿਸਤਿਆਂ ਉੱਤੇ ਮੈਂ ਜਿੱਤ ਦਾ ਨਾਹਰਾ ਮਾਰਦਾ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.