2ਯਾਹਵੇਹ ਦੇ ਕੰਮ ਮਹਾਨ ਹਨ; ਉਨ੍ਹਾਂ ਸਾਰਿਆਂ ਨੂੰ ਜੋ ਉਸ ਵਿੱਚ ਪ੍ਰਸੰਨ ਹੁੰਦੇ ਹਨ ਉਨ੍ਹਾਂ ਨੂੰ ਸੋਚਣਾ ਚਾਹੀਦਾ ਹੈ।
3ਉਹ ਦੇ ਕੰਮ ਪ੍ਰਤਾਪਵਾਨ ਅਤੇ ਸ਼ਾਨਦਾਰ ਹਨ, ਅਤੇ ਉਹ ਦਾ ਧਰਮ ਸਦਾ ਕਾਇਮ ਰਹੇਗਾ।
4ਉਸ ਨੇ ਆਪਣੇ ਅਚਰਜ ਕੰਮਾਂ ਨੂੰ ਯਾਦਗਾਰ ਬਣਾਇਆ ਹੈ। ਯਾਹਵੇਹ ਮਿਹਰਬਾਨ ਅਤੇ ਦਿਆਲੂ ਹੈ।
5ਉਹ ਆਪਣੇ ਡਰਨ ਵਾਲਿਆਂ ਨੂੰ ਭੋਜਨ ਦਿੰਦਾ ਹੈ, ਉਹ ਆਪਣੇ ਨੇਮ ਨੂੰ ਸਦਾ ਲਈ ਯਾਦ ਰੱਖਦਾ ਹੈ।
6ਉਸ ਨੇ ਆਪਣੇ ਲੋਕਾਂ ਨੂੰ ਆਪਣੇ ਕੰਮਾਂ ਦੁਆਰਾ ਸ਼ਕਤੀ ਵਿਖਾਈ, ਉਹਨਾਂ ਨੂੰ ਹੋਰਨਾਂ ਕੌਮਾਂ ਦੀਆਂ ਜ਼ਮੀਨਾਂ ਦਿੱਤੀਆਂ।