4ਯਾਹਵੇਹ ਸਾਰੀਆਂ ਕੌਮਾਂ ਉੱਤੇ ਉੱਚਾ ਹੈ, ਉਸਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ।
5ਕੌਣ ਸਾਡੇ ਯਾਹਵੇਹ ਪਰਮੇਸ਼ਵਰ ਵਰਗਾ ਹੈ, ਉਹ ਜਿਹੜਾ ਉੱਚੀ ਥਾਂ ਉੱਤੇ ਬਿਰਾਜਮਾਨ ਹੈ।
6ਉਹ ਅਕਾਸ਼ ਅਤੇ ਧਰਤੀ ਨੂੰ, ਵੇਖਣ ਲਈ ਹੇਠਾਂ ਦੇਖਦਾ ਹੈ।
7ਉਹ ਗਰੀਬਾਂ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ ਅਤੇ ਕੰਗਾਲ ਨੂੰ ਰੂੜ੍ਹੀ ਤੋਂ ਉਠਾਉਂਦਾ ਹੈ।
8ਤਾਂ ਜੋ ਉਹ ਉਹਨਾਂ ਨੂੰ ਪਤਵੰਤਾਂ ਵਿੱਚ, ਜੋ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ।