5ਜਦੋਂ ਮੈਂ ਦੁਖੀ ਹੋਇਆ, ਮੈਂ ਯਾਹਵੇਹ ਨੂੰ ਪੁਕਾਰਿਆ; ਉਹ ਮੈਨੂੰ ਇੱਕ ਵਿਸ਼ਾਲ ਥਾਂ ਵਿੱਚ ਲੈ ਆਇਆ।
6ਯਾਹਵੇਹ ਮੇਰੇ ਨਾਲ ਹੈ, ਮੈਂ ਨਹੀਂ ਡਰਾਂਗਾਂ। ਮਨੁੱਖ ਮੇਰਾ ਕੀ ਕਰ ਸਕਦਾ ਹੈ?
7ਯਾਹਵੇਹ ਮੇਰੇ ਨਾਲ ਹੈ; ਉਹ ਮੇਰਾ ਸਹਾਇਕ ਹੈ। ਮੈਂ ਆਪਣੇ ਵੈਰੀਆਂ ਉੱਤੇ ਜਿੱਤ ਵੇਖਦਾ ਹਾਂ।
8ਮਨੁੱਖਾਂ ਉੱਤੇ ਭਰੋਸਾ ਰੱਖਣ ਨਾਲੋਂ, ਯਾਹਵੇਹ ਵਿੱਚ ਸ਼ਰਨ ਲੈਣਾ ਚੰਗਾ ਹੈ।
9ਰਾਜਿਆ ਉੱਤੇ ਭਰੋਸਾ ਰੱਖਣ ਨਾਲੋਂ, ਯਾਹਵੇਹ ਵਿੱਚ ਪਨਾਹ ਲੈਣਾ ਚੰਗਾ ਹੈ।