ਜ਼ਬੂਰਾਂ 119

ਮੈਂ ਤੈਨੂੰ ਆਪਣੇ ਪੂਰੇ ਦਿਲ ਨਾਲ ਭਾਲਦਾ ਹਾਂ; ਮੈਨੂੰ ਆਪਣੇ ਹੁਕਮਾਂ ਤੋਂ ਭਟਕਣ ਨਾ ਦੇ।

Psalm 119:10 (UKJV) With my whole heart have I sought you: O let me not wander from your commandments.

8ਮੈਂ ਤੇਰੇ ਹੁਕਮਾਂ ਦੀ ਪਾਲਣਾ ਕਰਾਂਗਾ; ਮੈਨੂੰ ਪੂਰੀ ਤਰ੍ਹਾਂ ਤਿਆਗ ਨਾ ਦੇਣਾ।

9ਇੱਕ ਨੌਜਵਾਨ ਕਿਵੇਂ ਆਪਣੇ ਮਾਰਗ ਨੂੰ ਸ਼ੁੱਧ ਰੱਖ ਸਕਦਾ ਹੈ? ਉਹ ਤੇਰੇ ਬਚਨ ਦੇ ਅਨੁਸਾਰ ਚੱਲਕੇ।

10ਮੈਂ ਤੈਨੂੰ ਆਪਣੇ ਪੂਰੇ ਦਿਲ ਨਾਲ ਭਾਲਦਾ ਹਾਂ; ਮੈਨੂੰ ਆਪਣੇ ਹੁਕਮਾਂ ਤੋਂ ਭਟਕਣ ਨਾ ਦੇ।

11ਮੈਂ ਤੇਰੇ ਬਚਨ ਨੂੰ ਆਪਣੇ ਦਿਲ ਵਿੱਚ ਰੱਖ ਲਿਆ ਹੈ, ਤਾਂ ਜੋ ਮੈਂ ਤੇਰੇ ਵਿਰੁੱਧ ਪਾਪ ਨਾ ਕਰਾਂ।

12ਯਾਹਵੇਹ, ਤੇਰੀ ਉਸਤਤ ਹੋਵੇ; ਮੈਨੂੰ ਆਪਣੇ ਹੁਕਮ ਸਿਖਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.