ਜ਼ਬੂਰਾਂ 119

ਰਾਤ ਦੇ ਪਹਿਰਾਂ ਵਿੱਚ ਮੇਰੀਆਂ ਅੱਖਾਂ ਖੁੱਲ੍ਹੀਆਂ ਰਹਿੰਦੀਆਂ ਹਨ, ਤਾਂ ਜੋ ਮੈਂ ਤੇਰੇ ਵਾਅਦਿਆਂ ਦਾ ਧਿਆਨ ਕਰਾਂ।

Psalm 119:148 (UKJV) Mine eyes prevent the night watches, that I might meditate in your word.

146ਮੈਂ ਤੈਨੂੰ ਪੁਕਾਰਦਾ ਹਾਂ; ਮੈਨੂੰ ਬਚਾ, ਅਤੇ ਮੈਂ ਤੇਰੀਆਂ ਬਿਧੀਆਂ ਨੂੰ ਸੰਭਾਲ ਰੱਖਿਆ।

147ਮੈਂ ਸਵੇਰ ਤੋਂ ਪਹਿਲਾਂ ਉੱਠਦਾ ਹਾਂ ਅਤੇ ਮਦਦ ਲਈ ਪੁਕਾਰਦਾ ਹਾਂ। ਮੈਂ ਤੇਰੇ ਬਚਨ ਉੱਤੇ ਆਸ ਰੱਖੀ ਹੈ।

148ਰਾਤ ਦੇ ਪਹਿਰਾਂ ਵਿੱਚ ਮੇਰੀਆਂ ਅੱਖਾਂ ਖੁੱਲ੍ਹੀਆਂ ਰਹਿੰਦੀਆਂ ਹਨ, ਤਾਂ ਜੋ ਮੈਂ ਤੇਰੇ ਵਾਅਦਿਆਂ ਦਾ ਧਿਆਨ ਕਰਾਂ।

149ਆਪਣੇ ਪ੍ਰੇਮ ਦੇ ਅਨੁਸਾਰ ਮੇਰੀ ਆਵਾਜ਼ ਸੁਣ; ਹੇ ਯਾਹਵੇਹ, ਆਪਣੇ ਕਾਨੂੰਨਾਂ ਦੇ ਅਨੁਸਾਰ ਮੇਰੀ ਜਾਨ ਦੀ ਰੱਖਿਆ ਕਰ।

150ਬੁਰੀਆਂ ਜੁਗਤਾਂ ਘੜਨ ਵਾਲੇ ਨੇੜੇ ਹਨ, ਪਰ ਤੇਰੀ ਬਿਵਸਥਾ ਤੋਂ ਦੂਰ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.