74ਜੋ ਤੇਰਾ ਭੈ ਮੰਨਦੇ ਹਨ ਉਹ ਮੈਨੂੰ ਵੇਖ ਕੇ ਆਨੰਦ ਹੋਣ, ਕਿਉਂ ਜੋ ਮੈਂ ਤੇਰੇ ਬਚਨ ਉੱਤੇ ਆਸ ਰੱਖੀ ਹੈ।
75ਹੇ ਯਾਹਵੇਹ, ਮੈਂ ਜਾਣਦਾ ਹਾਂ ਕਿ ਤੇਰੀ ਬਿਵਸਥਾ ਧਰਮ ਦੀ ਹੈ, ਅਤੇ ਇਹ ਕਿ ਤੁਸੀਂ ਵਫ਼ਾਦਾਰੀ ਨਾਲ ਮੈਨੂੰ ਦੁਖੀ ਕੀਤਾ ਹੈ।
76ਤੇਰਾ ਅਟੁੱਟ ਪਿਆਰ ਮੇਰੇ ਲਈ ਦਿਲਾਸਾ ਹੋਵੇ, ਆਪਣੇ ਸੇਵਕ ਨਾਲ ਕੀਤੇ ਵਾਅਦੇ ਅਨੁਸਾਰ।
77ਤੇਰੀ ਦਯਾ ਮੇਰੇ ਉੱਤੇ ਆਵੇ ਤਾਂ ਜੋ ਮੈਂ ਜੀਵਾਂ, ਕਿਉਂ ਜੋ ਤੇਰੀ ਬਿਵਸਥਾ ਮੇਰੀ ਪ੍ਰਸੰਨਤਾ ਹੈ।
78ਜੋ ਹੰਕਾਰੀ ਮੇਰੇ ਨਾਲ ਬਿਨਾਂ ਕਾਰਨ ਬੇਇਨਸਾਫ਼ੀ ਕਰਨ, ਉਹ ਸ਼ਰਮਿੰਦਾ ਹੋਵੇ; ਪਰ ਮੈਂ ਤੇਰੇ ਉਪਦੇਸ਼ਾਂ ਦਾ ਸਿਮਰਨ ਕਰਾਂਗਾ।