13ਹੇ ਯਾਹਵੇਹ, ਤੇਰਾ ਨਾਮ ਸਦਾ ਕਾਇਮ ਰਹੇਗਾ, ਹੇ ਯਾਹਵੇਹ, ਤੇਰੀ ਯਾਦਗਾਰ ਪੀੜ੍ਹੀਓ ਪੀੜ੍ਹੀ ਤੱਕ ਹੈ।
14ਕਿਉਂਕਿ ਯਾਹਵੇਹ ਆਪਣੇ ਲੋਕਾਂ ਦਾ ਨਿਆਂ ਕਰੇਗਾ, ਅਤੇ ਆਪਣੇ ਸੇਵਕਾਂ ਉੱਤੇ ਤਰਸ ਕਰੇਗਾ।
15ਪਰਾਈਆਂ ਕੌਮਾਂ ਦੀਆਂ ਮੂਰਤੀਆਂ ਚਾਂਦੀ ਅਤੇ ਸੋਨੇ ਦੀਆਂ ਹਨ, ਮਨੁੱਖਾਂ ਦੇ ਹੱਥਾਂ ਦੀਆਂ ਬਣਾਈਆਂ ਹੋਈਆਂ ਹਨ।
16ਉਹਨਾਂ ਦੇ ਮੂੰਹ ਹਨ ਪਰ ਬੋਲ ਨਹੀਂ ਸਕਦੇ, ਅੱਖਾਂ ਹਨ ਪਰ ਵੇਖ ਨਹੀਂ ਸਕਦੇ।
17ਉਹਨਾਂ ਦੇ ਕੰਨ ਹਨ ਪਰ ਸੁਣ ਨਹੀਂ ਸਕਦੇ, ਨਾ ਉਹਨਾਂ ਦੇ ਮੂੰਹ ਵਿੱਚ ਸਾਹ ਹੈ।