1ਯਾਹਵੇਹ ਦੀ ਮਹਿਮਾ ਹੋਵੇ। ਯਾਹਵੇਹ ਦੇ ਨਾਮ ਦੀ ਉਸਤਤ ਕਰੋ; ਹੇ ਯਾਹਵੇਹ ਦੇ ਸੇਵਕੋ, ਯਾਹਵੇਹ ਦੀ ਮਹਿਮਾ ਕਰੋ।
2ਤੁਸੀਂ ਜੋ ਯਾਹਵੇਹ ਦੇ ਘਰ ਵਿੱਚ ਸੇਵਾ ਕਰਦੇ ਹੋ, ਸਾਡੇ ਪਰਮੇਸ਼ਵਰ ਦੇ ਘਰ ਦੇ ਦਰਬਾਰਾਂ ਵਿੱਚ ਉਸਦੀ ਉਸਤਤ ਕਰੋ।
3ਯਾਹਵੇਹ ਦੀ ਉਸਤਤ ਕਰੋ, ਕਿਉਂਕਿ ਯਾਹਵੇਹ ਭਲਾ ਹੈ; ਉਸ ਦੇ ਨਾਮ ਦੀ ਉਸਤਤ ਗਾਓ, ਕਿਉਂ ਜੋ ਇਹ ਚੰਗਾ ਹੈ।
4ਕਿਉਂਕਿ ਯਾਹਵੇਹ ਨੇ ਯਾਕੋਬ ਨੂੰ ਆਪਣਾ ਹੋਣ ਲਈ ਚੁਣਿਆ ਹੈ, ਇਸਰਾਏਲ ਨੂੰ ਆਪਣੀ ਕੀਮਤੀ ਜਾਇਦਾਦ ਵਜੋਂ ਚੁਣਿਆ ਹੈ।
5ਮੈਂ ਜਾਣਦਾ ਹਾਂ ਕਿ ਯਾਹਵੇਹ ਮਹਾਨ ਹੈ, ਕਿ ਸਾਡਾ ਯਾਹਵੇਹ ਸਾਰੇ ਦੇਵਤਿਆਂ ਨਾਲੋਂ ਮਹਾਨ ਹੈ।