ਜ਼ਬੂਰਾਂ 135

ਕਿਉਂਕਿ ਯਾਹਵੇਹ ਨੇ ਯਾਕੋਬ ਨੂੰ ਆਪਣਾ ਹੋਣ ਲਈ ਚੁਣਿਆ ਹੈ, ਇਸਰਾਏਲ ਨੂੰ ਆਪਣੀ ਕੀਮਤੀ ਜਾਇਦਾਦ ਵਜੋਂ ਚੁਣਿਆ ਹੈ।

Psalm 135:4 (UKJV) For the LORD has chosen Jacob unto himself, and Israel for his exclusive treasure.

2ਤੁਸੀਂ ਜੋ ਯਾਹਵੇਹ ਦੇ ਘਰ ਵਿੱਚ ਸੇਵਾ ਕਰਦੇ ਹੋ, ਸਾਡੇ ਪਰਮੇਸ਼ਵਰ ਦੇ ਘਰ ਦੇ ਦਰਬਾਰਾਂ ਵਿੱਚ ਉਸਦੀ ਉਸਤਤ ਕਰੋ।

3ਯਾਹਵੇਹ ਦੀ ਉਸਤਤ ਕਰੋ, ਕਿਉਂਕਿ ਯਾਹਵੇਹ ਭਲਾ ਹੈ; ਉਸ ਦੇ ਨਾਮ ਦੀ ਉਸਤਤ ਗਾਓ, ਕਿਉਂ ਜੋ ਇਹ ਚੰਗਾ ਹੈ।

4ਕਿਉਂਕਿ ਯਾਹਵੇਹ ਨੇ ਯਾਕੋਬ ਨੂੰ ਆਪਣਾ ਹੋਣ ਲਈ ਚੁਣਿਆ ਹੈ, ਇਸਰਾਏਲ ਨੂੰ ਆਪਣੀ ਕੀਮਤੀ ਜਾਇਦਾਦ ਵਜੋਂ ਚੁਣਿਆ ਹੈ।

5ਮੈਂ ਜਾਣਦਾ ਹਾਂ ਕਿ ਯਾਹਵੇਹ ਮਹਾਨ ਹੈ, ਕਿ ਸਾਡਾ ਯਾਹਵੇਹ ਸਾਰੇ ਦੇਵਤਿਆਂ ਨਾਲੋਂ ਮਹਾਨ ਹੈ।

6ਯਾਹਵੇਹ ਉਹੀ ਕਰਦਾ ਹੈ ਜੋ ਉਸਨੂੰ ਚੰਗਾ ਲੱਗਦਾ ਹੈ, ਅਕਾਸ਼ ਅਤੇ ਧਰਤੀ ਵਿੱਚ, ਸਮੁੰਦਰਾਂ ਵਿੱਚ ਅਤੇ ਉਹਨਾਂ ਦੀਆਂ ਸਾਰੀਆਂ ਡੂੰਘਾਈਆਂ ਵਿੱਚ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.