12ਇੱਕ ਸ਼ਕਤੀਸ਼ਾਲੀ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ; ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
13ਉਹ ਦੇ ਲਈ ਜਿਸ ਨੇ ਲਾਲ ਸਮੁੰਦਰ ਨੂੰ ਦੋਹਾਂ ਹਿੱਸੇ ਵਿੱਚ ਵੰਡ ਦਿੱਤਾ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
14ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਕੱਢ ਲਿਆਇਆ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
15ਪਰ ਫ਼ਿਰਾਊਨ ਅਤੇ ਉਸਦੀ ਫ਼ੌਜ ਨੂੰ ਲਾਲ ਸਮੁੰਦਰ ਵਿੱਚ ਵਹਾ ਦਿੱਤਾ। ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
16ਉਸੇ ਦਾ ਜਿਸ ਨੇ ਆਪਣੇ ਲੋਕਾਂ ਨੂੰ ਉਜਾੜ ਵਿੱਚੋਂ ਲੰਘਾਇਆ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।