14ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਕੱਢ ਲਿਆਇਆ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
15ਪਰ ਫ਼ਿਰਾਊਨ ਅਤੇ ਉਸਦੀ ਫ਼ੌਜ ਨੂੰ ਲਾਲ ਸਮੁੰਦਰ ਵਿੱਚ ਵਹਾ ਦਿੱਤਾ। ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
16ਉਸੇ ਦਾ ਜਿਸ ਨੇ ਆਪਣੇ ਲੋਕਾਂ ਨੂੰ ਉਜਾੜ ਵਿੱਚੋਂ ਲੰਘਾਇਆ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
17ਉਸੇ ਦਾ ਜਿਸ ਨੇ ਵੱਡੇ-ਵੱਡੇ ਰਾਜਿਆਂ ਨੂੰ ਮਾਰਿਆ, ਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
18ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।