1ਯਾਹਵੇਹ ਦਾ ਧੰਨਵਾਦ ਕਰੋ, ਕਿਉਂਕਿ ਉਹ ਭਲਾ ਹੈ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
2ਦੇਵਤਿਆਂ ਦੇ ਪਰਮੇਸ਼ਵਰ ਦਾ ਧੰਨਵਾਦ ਕਰੋ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
3ਪ੍ਰਭੂਆਂ ਦੇ ਪ੍ਰਭੂ ਦਾ ਧੰਨਵਾਦ ਕਰੋ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
4ਉਸ ਲਈ ਜੋ ਇਕੱਲਾ ਹੀ ਵੱਡੇ-ਵੱਡੇ ਅਚੰਭੇ ਕੰਮ ਕਰਦਾ ਹੈ, ਉਸ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
5ਜਿਸ ਨੇ ਆਪਣੀ ਸਮਝ ਨਾਲ ਅਕਾਸ਼ ਨੂੰ ਬਣਾਇਆ, ਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।