13ਤੂੰ ਮੇਰੇ ਸਰੀਰ ਦੇ ਸਾਰੇ ਨਾਜ਼ੁਕ, ਅੰਦਰੂਨੀ ਅੰਗ ਬਣਾਏ; ਅਤੇ ਮੇਰੀ ਮਾਂ ਦੇ ਗਰਭ ਵਿੱਚ ਮੈਨੂੰ ਇਕੱਠੇ ਬੁਣਿਆ।
14ਮੈ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਤੂੰ ਮੈਨੂੰ ਭਿਆਨਕ ਅਤੇ ਅਦਭੁਤ ਤਰੀਕੇ ਨਾਲ ਬਣਾਇਆ ਹੈ; ਤੇਰੇ ਕੰਮ ਅਚਰਜ਼ ਹਨ, ਮੈਂ ਇਹਨਾਂ ਨੂੰ ਕਿੰਨੀ ਚੰਗੀ ਤਰ੍ਹਾਂ ਜਾਣਦਾ ਹਾਂ।
15ਤੂੰ ਮੇਰੇ ਸਰੀਰ ਨੂੰ ਜਾਣਦਾ ਹੈ, ਮੇਰੀਆਂ ਹੱਡੀਆ ਤੇਰੇ ਤੋਂ ਲੁੱਕੀਆ ਹੋਈਆ ਨਹੀਂ ਸਨ, ਜਦੋਂ ਮੈਂ ਗਰਭ ਦੇ ਹਨ੍ਹੇਰੇ ਵਿੱਚ ਬੁਣਿਆ ਗਿਆ ਸੀ।
16ਤੂੰ ਮੇਰੇ ਜਨਮ ਤੋਂ ਪਹਿਲਾਂ ਮੈਨੂੰ ਵੇਖਿਆ ਮੇਰੀ ਜ਼ਿੰਦਗੀ ਦਾ ਹਰ ਦਿਨ ਤੇਰੀ ਕਿਤਾਬ ਵਿੱਚ ਦਰਜ ਕੀਤਾ ਗਿਆ ਹੈ; ਜਦ ਕਿ ਉਸ ਸਮੇਂ ਉਹਨਾਂ ਵਿੱਚੋਂ ਇੱਕ ਵੀ ਹੋਂਦ ਵਿੱਚ ਨਹੀਂ ਸੀ।
17ਹੇ ਪਰਮੇਸ਼ਵਰ, ਤੇਰੇ ਵਿਚਾਰ ਮੇਰੇ ਲਈ ਕਿੰਨੇ ਕੀਮਤੀ ਹਨ, ਉਹਨਾਂ ਨੂੰ ਗਿਣਿਆ ਨਹੀਂ ਜਾ ਸਕਦਾ।