ਜ਼ਬੂਰਾਂ 139

ਹੇ ਪਰਮੇਸ਼ਵਰ, ਤੇਰੇ ਵਿਚਾਰ ਮੇਰੇ ਲਈ ਕਿੰਨੇ ਕੀਮਤੀ ਹਨ, ਉਹਨਾਂ ਨੂੰ ਗਿਣਿਆ ਨਹੀਂ ਜਾ ਸਕਦਾ।

Psalm 139:17 (UKJV) How precious also are your thoughts unto me, O God! how great is the sum of them!

15ਤੂੰ ਮੇਰੇ ਸਰੀਰ ਨੂੰ ਜਾਣਦਾ ਹੈ, ਮੇਰੀਆਂ ਹੱਡੀਆ ਤੇਰੇ ਤੋਂ ਲੁੱਕੀਆ ਹੋਈਆ ਨਹੀਂ ਸਨ, ਜਦੋਂ ਮੈਂ ਗਰਭ ਦੇ ਹਨ੍ਹੇਰੇ ਵਿੱਚ ਬੁਣਿਆ ਗਿਆ ਸੀ।

16ਤੂੰ ਮੇਰੇ ਜਨਮ ਤੋਂ ਪਹਿਲਾਂ ਮੈਨੂੰ ਵੇਖਿਆ ਮੇਰੀ ਜ਼ਿੰਦਗੀ ਦਾ ਹਰ ਦਿਨ ਤੇਰੀ ਕਿਤਾਬ ਵਿੱਚ ਦਰਜ ਕੀਤਾ ਗਿਆ ਹੈ; ਜਦ ਕਿ ਉਸ ਸਮੇਂ ਉਹਨਾਂ ਵਿੱਚੋਂ ਇੱਕ ਵੀ ਹੋਂਦ ਵਿੱਚ ਨਹੀਂ ਸੀ।

17ਹੇ ਪਰਮੇਸ਼ਵਰ, ਤੇਰੇ ਵਿਚਾਰ ਮੇਰੇ ਲਈ ਕਿੰਨੇ ਕੀਮਤੀ ਹਨ, ਉਹਨਾਂ ਨੂੰ ਗਿਣਿਆ ਨਹੀਂ ਜਾ ਸਕਦਾ।

18ਜੇ ਮੈਂ ਉਹਨਾਂ ਨੂੰ ਗਿਣਨਾ ਸ਼ੁਰੂ ਵੀ ਕਰਾਂ, ਤਾਂ ਉਹ ਰੇਤ ਦੇ ਦਾਣਿਆਂ ਨਾਲੋਂ ਵੀ ਜ਼ਿਆਦਾ ਹਨ, ਅਤੇ ਜਦੋਂ ਮੈਂ ਉੱਠਦਾ ਹੈ, ਮੈਂ ਤੁਹਾਡੇ ਨਾਲ ਹੁੰਦਾ ਹੈ।

19ਹੇ ਪਰਮੇਸ਼ਵਰ ਤੂੰ ਜ਼ਰੂਰ ਦੁਸ਼ਟ ਨੂੰ ਵੱਢ ਸੁੱਟੇਗਾ! ਮੇਰੇ ਤੋਂ ਦੂਰ ਰਹੋ, ਤੁਸੀਂ ਜੋ ਖੂਨ ਦੇ ਪਿਆਸੇ ਹੋ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.