ਜ਼ਬੂਰਾਂ 140

ਹੇ ਯਾਹਵੇਹ, ਮੈਨੂੰ ਦੁਸ਼ਟਾਂ ਦੇ ਹੱਥੋਂ ਸੁਰੱਖਿਅਤ ਰੱਖ; ਮੈਨੂੰ ਲੋਕਾਂ ਜ਼ਾਲਮ ਤੋਂ ਬਚਾ, ਜੋ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ।

Psalm 140:4 (UKJV) Keep me, O LORD, from the hands of the wicked; preserve me from the violent man; who have purposed to overthrow my activities.

2ਜਿਹੜੇ ਆਪਣੇ ਮਨਾਂ ਵਿੱਚ ਬੁਰੀਆਂ ਯੋਜਨਾਵਾਂ ਘੜਦੇ ਹਨ, ਅਤੇ ਹਰ ਰੋਜ਼ ਲੜਾਈਆਂ ਛੇੜਦੇ ਹਨ।

3ਉਹ ਆਪਣੀਆਂ ਜੀਭਾਂ ਸੱਪ ਵਰਗੀਆਂ ਤਿੱਖੀਆਂ ਬਣਾਉਂਦੇ ਹਨ, ਸੱਪਾਂ ਦਾ ਜ਼ਹਿਰ ਉਹਨਾਂ ਦੇ ਬੁੱਲ੍ਹਾਂ ਉੱਤੇ ਹੈ।

4ਹੇ ਯਾਹਵੇਹ, ਮੈਨੂੰ ਦੁਸ਼ਟਾਂ ਦੇ ਹੱਥੋਂ ਸੁਰੱਖਿਅਤ ਰੱਖ; ਮੈਨੂੰ ਲੋਕਾਂ ਜ਼ਾਲਮ ਤੋਂ ਬਚਾ, ਜੋ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ।

5ਹੰਕਾਰੀ ਲੋਕਾਂ ਨੇ ਮੇਰੇ ਲਈ ਇੱਕ ਫਾਹੀ ਲੁਕਾਈ ਹੈ; ਉਹਨਾਂ ਨੇ ਆਪਣੇ ਜਾਲ ਦੀਆਂ ਰੱਸੀਆਂ ਵਿਛਾ ਦਿੱਤੀਆਂ ਹਨ, ਅਤੇ ਮੇਰੇ ਰਾਹ ਵਿੱਚ ਮੇਰੇ ਲਈ ਫੰਦੇ ਵਿਛਾਇਆ ਹੈ।

6ਮੈਂ ਯਾਹਵੇਹ ਨੂੰ ਆਖਦਾ ਹਾਂ, “ਤੂੰ ਮੇਰਾ ਪਰਮੇਸ਼ਵਰ ਹੈ।” ਹੇ ਯਾਹਵੇਹ, ਮੇਰੀ ਪੁਕਾਰ ਨੂੰ ਆਪਣੀ ਦਯਾ ਦੇ ਕਾਰਨ ਸੁਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.