ਜ਼ਬੂਰਾਂ 141

ਮੇਰਾ ਮਨ ਬਦੀ ਵੱਲ ਨਾ ਖਿੱਚੇ ਤਾਂ ਜੋ ਮੈਂ ਬੁਰਿਆਈ ਵਿੱਚ ਭਾਗ ਲਵਾਂ। ਉਨ੍ਹਾਂ ਦੇ ਨਾਲ ਜੋ ਦੁਸ਼ਟ ਹਨ; ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਨਾ ਖਾਣ ਦੇ।

Psalm 141:4 (UKJV) Incline not my heart to any evil thing, to practice wicked works with men that work iniquity: and let me not eat of their dainties.

2ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਧੂਪ ਵਾਂਗ ਪਹੁੰਚੇ; ਮੇਰਾ ਹੱਥ ਚੁੱਕਣਾ ਸ਼ਾਮ ਦੇ ਬਲੀਦਾਨ ਵਰਗਾ ਹੋਵੇ।

3ਹੇ ਯਾਹਵੇਹ, ਮੇਰੇ ਮੂੰਹ ਉੱਤੇ ਪਹਿਰਾ ਦੇ; ਮੇਰੇ ਬੁੱਲ੍ਹਾਂ ਦੇ ਦਰਵਾਜ਼ੇ ਦੀ ਰਾਖੀ ਕਰ।

4ਮੇਰਾ ਮਨ ਬਦੀ ਵੱਲ ਨਾ ਖਿੱਚੇ ਤਾਂ ਜੋ ਮੈਂ ਬੁਰਿਆਈ ਵਿੱਚ ਭਾਗ ਲਵਾਂ। ਉਨ੍ਹਾਂ ਦੇ ਨਾਲ ਜੋ ਦੁਸ਼ਟ ਹਨ; ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਨਾ ਖਾਣ ਦੇ।

5ਇੱਕ ਧਰਮੀ ਆਦਮੀ ਮੈਨੂੰ ਮਾਰੇ, ਇਹ ਉਸਦੀ ਦਯਾ ਹੈ; ਉਹ ਮੈਨੂੰ ਝਿੜਕ ਦੇਵੇ, ਇਹ ਮੇਰੇ ਸਿਰ ਉੱਤੇ ਤੇਲ ਹੈ। ਮੇਰਾ ਸਿਰ ਉਸ ਨੂੰ ਇਨਕਾਰ ਨਹੀਂ ਕਰੇਗਾ, ਕਿਉਂਕਿ ਮੇਰੀ ਪ੍ਰਾਰਥਨਾ ਅਜੇ ਵੀ ਦੁਸ਼ਟਾਂ ਦੇ ਕੰਮਾਂ ਦੇ ਵਿਰੁੱਧ ਹੋਵੇਗੀ।

6ਉਹਨਾਂ ਦੇ ਹਾਕਮ ਚੱਟਾਨਾਂ ਤੋਂ ਹੇਠਾਂ ਸੁੱਟੇ ਜਾਣਗੇ, ਅਤੇ ਦੁਸ਼ਟ ਜਾਣ ਲੈਣਗੇ ਕਿ ਮੇਰੀਆਂ ਗੱਲਾਂ ਚੰਗੀ ਤਰ੍ਹਾਂ ਕਹੀਆਂ ਗਈਆਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.