1ਹੇ ਯਾਹਵੇਹ, ਤੂੰ ਜੋ ਮੇਰੀ ਤਾਕਤ ਹੈ, ਅਤੇ ਮੈਂ ਤੈਨੂੰ ਪਿਆਰ ਕਰਦਾ ਹਾਂ।
2ਯਾਹਵੇਹ ਮੇਰੀ ਚੱਟਾਨ, ਮੇਰਾ ਛੁਡਾਉਣ ਵਾਲਾ ਹੈ ਅਤੇ ਮੇਰਾ ਮੁਕਤੀਦਾਤਾ ਹੈ; ਮੇਰਾ ਪਰਮੇਸ਼ਵਰ ਮੇਰੀ ਚੱਟਾਨ ਹੈ, ਜਿਸ ਵਿੱਚ ਮੈਂ ਪਨਾਹ ਲੈਂਦਾ ਹਾਂ, ਮੇਰੀ ਢਾਲ ਅਤੇ ਮੇਰੀ ਮੁਕਤੀ ਦਾ ਸਿੰਗ, ਅਤੇ ਮੇਰਾ ਗੜ੍ਹ ਹੈ।
3ਮੈਂ ਯਾਹਵੇਹ ਨੂੰ ਪੁਕਾਰਿਆ, ਜੋ ਉਸਤਤ ਦੇ ਯੋਗ ਹੈ, ਅਤੇ ਮੈਂ ਆਪਣੇ ਦੁਸ਼ਮਣਾਂ ਤੋਂ ਬਚਾਇਆ ਜਾਵਾਂਗਾ।