11ਉਸ ਨੇ ਹਨੇਰੇ ਨੂੰ ਆਪਣਾ ਢੱਕਣ, ਆਪਣੇ ਆਲੇ-ਦੁਆਲੇ ਨੂੰ ਆਪਣੀ ਛੱਤ ਬਣਾਇਆ ਹੈ, ਅਕਾਸ਼ ਦੇ ਹਨੇਰੇ ਮੀਂਹ ਦੇ ਬੱਦਲਾਂ ਨੂੰ ਬਣਾਇਆ।
12ਉਸ ਦੀ ਮੌਜੂਦਗੀ ਦੀ ਚਮਕ ਨਾਲ ਬੱਦਲ, ਗੜੇ ਅਤੇ ਬਿਜਲੀ ਦੀਆਂ ਲਪਟਾਂ ਵੱਧ ਰਹੀਆਂ ਸਨ।
13ਯਾਹਵੇਹ ਸਵਰਗ ਤੋਂ ਗਰਜਿਆ; ਅੱਤ ਮਹਾਨ ਦੀ ਆਵਾਜ਼ ਗੂੰਜ ਉੱਠੀ।
14ਉਸਨੇ ਆਪਣੇ ਤੀਰ ਚਲਾਏ ਅਤੇ ਦੁਸ਼ਮਣਾਂ ਨੂੰ ਖਿੰਡਾ ਦਿੱਤਾ, ਬਿਜਲੀ ਦੀਆਂ ਵੱਡੀਆਂ ਲਿਸ਼ਕਾ ਨਾਲ ਉਸਨੇ ਉਹਨਾਂ ਨੂੰ ਉਲਝਾ ਦਿੱਤਾ।
15ਹੇ ਯਾਹਵੇਹ, ਤੇਰੀ ਝਿੜਕ ਨਾਲ ਅਤੇ ਤੇਰੇ ਨਾਸਾਂ ਵਿੱਚੋਂ ਸਾਹ ਦੇ ਝੋਕੇ ਦੇ ਕਾਰਨ ਸਮੁੰਦਰ ਦੀਆਂ ਸਤਹ ਦਿੱਸਣ ਲੱਗ ਪਈਆਂ ਅਤੇ ਧਰਤੀ ਦੀਆਂ ਨੀਹਾਂ ਖੁੱਲ ਗਈਆ ਹਨ।