15ਹੇ ਯਾਹਵੇਹ, ਤੇਰੀ ਝਿੜਕ ਨਾਲ ਅਤੇ ਤੇਰੇ ਨਾਸਾਂ ਵਿੱਚੋਂ ਸਾਹ ਦੇ ਝੋਕੇ ਦੇ ਕਾਰਨ ਸਮੁੰਦਰ ਦੀਆਂ ਸਤਹ ਦਿੱਸਣ ਲੱਗ ਪਈਆਂ ਅਤੇ ਧਰਤੀ ਦੀਆਂ ਨੀਹਾਂ ਖੁੱਲ ਗਈਆ ਹਨ।
16ਉਸ ਨੇ ਸਵਰਗ ਤੋਂ ਆਪਣਾ ਹੱਥ ਵਧਾ ਕੇ ਮੈਨੂੰ ਫੜ ਲਿਆ; ਉਸ ਨੇ ਮੈਨੂੰ ਡੂੰਘੇ ਪਾਣੀਆਂ ਵਿੱਚੋਂ ਬਾਹਰ ਕੱਢਿਆ।
17ਉਸਨੇ ਮੈਨੂੰ ਮੇਰੇ ਸ਼ਕਤੀਸ਼ਾਲੀ ਦੁਸ਼ਮਣ ਤੋਂ, ਮੇਰੇ ਨਾਲ ਘਿਣ ਕਰਨ ਵਾਲੇ ਅਤੇ ਜੋ ਮੇਰੇ ਤੋਂ ਬਹੁਤ ਬਲਵਾਨ ਸਨ, ਮੈਨੂੰ ਉਹਨਾਂ ਤੋਂ ਛੁਡਾਇਆ।
18ਉਨ੍ਹਾਂ ਨੇ ਮੇਰੀ ਬਿਪਤਾ ਦੇ ਦਿਨ ਮੇਰਾ ਸਾਹਮਣਾ ਕੀਤਾ, ਪਰ ਯਾਹਵੇਹ ਮੇਰਾ ਸਹਾਰਾ ਸੀ।
19ਉਸਨੇ ਮੈਨੂੰ ਇੱਕ ਵਿਸ਼ਾਲ ਜਗ੍ਹਾ ਵਿੱਚ ਪਹੁੰਚਾਇਆ; ਉਸ ਨੇ ਮੈਨੂੰ ਬਚਾਇਆ ਕਿਉਂਕਿ ਉਹ ਮੇਰੇ ਤੋਂ ਪ੍ਰਸੰਨ ਸੀ।