17ਉਸਨੇ ਮੈਨੂੰ ਮੇਰੇ ਸ਼ਕਤੀਸ਼ਾਲੀ ਦੁਸ਼ਮਣ ਤੋਂ, ਮੇਰੇ ਨਾਲ ਘਿਣ ਕਰਨ ਵਾਲੇ ਅਤੇ ਜੋ ਮੇਰੇ ਤੋਂ ਬਹੁਤ ਬਲਵਾਨ ਸਨ, ਮੈਨੂੰ ਉਹਨਾਂ ਤੋਂ ਛੁਡਾਇਆ।
18ਉਨ੍ਹਾਂ ਨੇ ਮੇਰੀ ਬਿਪਤਾ ਦੇ ਦਿਨ ਮੇਰਾ ਸਾਹਮਣਾ ਕੀਤਾ, ਪਰ ਯਾਹਵੇਹ ਮੇਰਾ ਸਹਾਰਾ ਸੀ।
19ਉਸਨੇ ਮੈਨੂੰ ਇੱਕ ਵਿਸ਼ਾਲ ਜਗ੍ਹਾ ਵਿੱਚ ਪਹੁੰਚਾਇਆ; ਉਸ ਨੇ ਮੈਨੂੰ ਬਚਾਇਆ ਕਿਉਂਕਿ ਉਹ ਮੇਰੇ ਤੋਂ ਪ੍ਰਸੰਨ ਸੀ।
20ਯਾਹਵੇਹ ਨੇ ਮੇਰੇ ਨਾਲ ਮੇਰੀ ਧਾਰਮਿਕਤਾ ਦੇ ਅਨੁਸਾਰ ਵਿਹਾਰ ਕੀਤਾ ਹੈ; ਮੇਰੇ ਹੱਥਾਂ ਦੀ ਸ਼ੁੱਧਤਾ ਦੇ ਅਨੁਸਾਰ ਉਸ ਨੇ ਮੈਨੂੰ ਇਨਾਮ ਦਿੱਤਾ ਹੈ।
21ਕਿਉਂਕਿ ਮੈਂ ਯਾਹਵੇਹ ਦੇ ਮਾਰਗਾਂ ਦੀ ਪਾਲਣਾ ਕੀਤੀ ਹੈ; ਮੈਂ ਆਪਣੇ ਪਰਮੇਸ਼ਵਰ ਤੋਂ ਬੇਮੁੱਖ ਹੋਣ ਦਾ ਦੋਸ਼ੀ ਨਹੀਂ ਹੋਇਆ।