22ਉਸਦੇ ਸਾਰੇ ਕਾਨੂੰਨ ਮੇਰੇ ਸਾਹਮਣੇ ਹਨ; ਮੈਂ ਉਹ ਦੇ ਹੁਕਮਾਂ ਤੋਂ ਮੂੰਹ ਨਹੀਂ ਮੋੜਿਆ।
23ਮੈਂ ਉਸਦੇ ਅੱਗੇ ਨਿਰਦੋਸ਼ ਰਿਹਾ ਹਾਂ ਅਤੇ ਆਪਣੇ ਆਪ ਨੂੰ ਪਾਪ ਤੋਂ ਬਚਾਇਆ ਹੈ।
24ਯਾਹਵੇਹ ਨੇ ਮੈਨੂੰ ਮੇਰੀ ਧਾਰਮਿਕਤਾ ਦੇ ਅਨੁਸਾਰ, ਅਤੇ ਮੇਰੇ ਹੱਥਾਂ ਦੀ ਸ਼ੁੱਧਤਾ ਦੇ ਅਨੁਸਾਰ ਮੈਨੂੰ ਫਲ ਦਿੱਤਾ ਹੈ।
25ਵਫ਼ਾਦਾਰਾਂ ਲਈ ਤੂੰ ਆਪਣੇ ਆਪ ਨੂੰ ਵਫ਼ਾਦਾਰ ਦਿਖਾਉਂਦਾ ਹੈ, ਨਿਰਦੋਸ਼ਾਂ ਮਨੁੱਖਾਂ ਲਈ ਤੂੰ ਆਪਣੇ ਆਪ ਨੂੰ ਨਿਰਦੋਸ਼ ਦਿਖਾਉਂਦਾ ਹੈ,
26ਸ਼ੁੱਧ ਲੋਕਾਂ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਦਿਖਾਉਂਦਾ ਹੈ, ਪਰ ਚਾਲਬਾਜ਼ਾਂ ਲਈ ਤੂੰ ਆਪਣੇ ਆਪ ਨੂੰ ਚਲਾਕ ਵਿਖਾਉਂਦਾ ਹੈ।