ਜ਼ਬੂਰਾਂ 18

ਹੇ ਯਾਹਵੇਹ, ਤੂੰ ਮੇਰਾ ਦੀਵਾ ਬਲਦਾ ਹੋਇਆ ਰੱਖ; ਮੇਰੇ ਪਰਮੇਸ਼ਵਰ ਨੇ ਮੇਰੇ ਹਨੇਰੇ ਨੂੰ ਚਾਨਣ ਵਿੱਚ ਬਦਲ ਦਿੱਤਾ ਹੈ।

Psalm 18:28 (UKJV) For you will light my candle: the LORD my God will enlighten my darkness.

26ਸ਼ੁੱਧ ਲੋਕਾਂ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਦਿਖਾਉਂਦਾ ਹੈ, ਪਰ ਚਾਲਬਾਜ਼ਾਂ ਲਈ ਤੂੰ ਆਪਣੇ ਆਪ ਨੂੰ ਚਲਾਕ ਵਿਖਾਉਂਦਾ ਹੈ।

27ਤੂੰ ਨਮਰ ਵਿਅਕਤੀ ਨੂੰ ਬਚਾਉਂਦਾ ਹੈ ਪਰ ਜਿਨ੍ਹਾਂ ਦੀਆਂ ਅੱਖਾਂ ਹੰਕਾਰੀ ਹਨ ਉਹਨਾਂ ਨੂੰ ਨੀਵਾਂ ਕਰਦਾ ਹੈ।

28ਹੇ ਯਾਹਵੇਹ, ਤੂੰ ਮੇਰਾ ਦੀਵਾ ਬਲਦਾ ਹੋਇਆ ਰੱਖ; ਮੇਰੇ ਪਰਮੇਸ਼ਵਰ ਨੇ ਮੇਰੇ ਹਨੇਰੇ ਨੂੰ ਚਾਨਣ ਵਿੱਚ ਬਦਲ ਦਿੱਤਾ ਹੈ।

29ਤੇਰੀ ਮਦਦ ਨਾਲ ਮੈਂ ਇੱਕ ਫੌਜ ਦੇ ਵਿਰੁੱਧ ਅੱਗੇ ਵਧ ਸਕਦਾ ਹਾਂ; ਆਪਣੇ ਪਰਮੇਸ਼ਵਰ ਦੀ ਸਹਾਇਤਾ ਨਾਲ ਮੈਂ ਇੱਕ ਕੰਧ ਨੂੰ ਟੱਪ ਸਕਦਾ ਹਾਂ।

30ਜਿੱਥੋਂ ਤੱਕ ਪਰਮੇਸ਼ਵਰ ਦੀ ਗੱਲ ਹੈ, ਉਸਦਾ ਰਸਤਾ ਸੰਪੂਰਨ ਹੈ: ਯਾਹਵੇਹ ਦਾ ਬਚਨ ਤਾਇਆ ਹੋਇਆ ਹੈ; ਉਹ ਉਨ੍ਹਾਂ ਸਾਰਿਆਂ ਦੀ ਰੱਖਿਆ ਕਰਦਾ ਹੈ ਜੋ ਉਸ ਵਿੱਚ ਪਨਾਹ ਲੈਂਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.