ਜ਼ਬੂਰਾਂ 18

ਤੇਰੀ ਮਦਦ ਨਾਲ ਮੈਂ ਇੱਕ ਫੌਜ ਦੇ ਵਿਰੁੱਧ ਅੱਗੇ ਵਧ ਸਕਦਾ ਹਾਂ; ਆਪਣੇ ਪਰਮੇਸ਼ਵਰ ਦੀ ਸਹਾਇਤਾ ਨਾਲ ਮੈਂ ਇੱਕ ਕੰਧ ਨੂੰ ਟੱਪ ਸਕਦਾ ਹਾਂ।

Psalm 18:29 (UKJV) For by you I have run through a troop; and by my God have I leaped over a wall.

27ਤੂੰ ਨਮਰ ਵਿਅਕਤੀ ਨੂੰ ਬਚਾਉਂਦਾ ਹੈ ਪਰ ਜਿਨ੍ਹਾਂ ਦੀਆਂ ਅੱਖਾਂ ਹੰਕਾਰੀ ਹਨ ਉਹਨਾਂ ਨੂੰ ਨੀਵਾਂ ਕਰਦਾ ਹੈ।

28ਹੇ ਯਾਹਵੇਹ, ਤੂੰ ਮੇਰਾ ਦੀਵਾ ਬਲਦਾ ਹੋਇਆ ਰੱਖ; ਮੇਰੇ ਪਰਮੇਸ਼ਵਰ ਨੇ ਮੇਰੇ ਹਨੇਰੇ ਨੂੰ ਚਾਨਣ ਵਿੱਚ ਬਦਲ ਦਿੱਤਾ ਹੈ।

29ਤੇਰੀ ਮਦਦ ਨਾਲ ਮੈਂ ਇੱਕ ਫੌਜ ਦੇ ਵਿਰੁੱਧ ਅੱਗੇ ਵਧ ਸਕਦਾ ਹਾਂ; ਆਪਣੇ ਪਰਮੇਸ਼ਵਰ ਦੀ ਸਹਾਇਤਾ ਨਾਲ ਮੈਂ ਇੱਕ ਕੰਧ ਨੂੰ ਟੱਪ ਸਕਦਾ ਹਾਂ।

30ਜਿੱਥੋਂ ਤੱਕ ਪਰਮੇਸ਼ਵਰ ਦੀ ਗੱਲ ਹੈ, ਉਸਦਾ ਰਸਤਾ ਸੰਪੂਰਨ ਹੈ: ਯਾਹਵੇਹ ਦਾ ਬਚਨ ਤਾਇਆ ਹੋਇਆ ਹੈ; ਉਹ ਉਨ੍ਹਾਂ ਸਾਰਿਆਂ ਦੀ ਰੱਖਿਆ ਕਰਦਾ ਹੈ ਜੋ ਉਸ ਵਿੱਚ ਪਨਾਹ ਲੈਂਦੇ ਹਨ।

31ਕਿਉਂਕਿ ਯਾਹਵੇਹ ਤੋਂ ਇਲਾਵਾ ਹੋਰ ਪਰਮੇਸ਼ਵਰ ਕੌਣ ਹੈ? ਅਤੇ ਸਾਡੇ ਪਰਮੇਸ਼ਵਰ ਤੋਂ ਬਿਨਾ ਹੋਰ ਕਿਹੜੀ ਚੱਟਾਨ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.