ਜ਼ਬੂਰਾਂ 18

ਇਹ ਪਰਮੇਸ਼ਵਰ ਹੈ ਜੋ ਮੈਨੂੰ ਮਜ਼ਬੂਤ ਕਰਦਾ ਹੈ ਅਤੇ ਉਹ ਮੇਰੇ ਰਾਹਾਂ ਨੂੰ ਸੁਰੱਖਿਅਤ ਰੱਖਦਾ ਹੈ।

Psalm 18:32 (UKJV) It is God that girds me with strength, and makes my way perfect.

30ਜਿੱਥੋਂ ਤੱਕ ਪਰਮੇਸ਼ਵਰ ਦੀ ਗੱਲ ਹੈ, ਉਸਦਾ ਰਸਤਾ ਸੰਪੂਰਨ ਹੈ: ਯਾਹਵੇਹ ਦਾ ਬਚਨ ਤਾਇਆ ਹੋਇਆ ਹੈ; ਉਹ ਉਨ੍ਹਾਂ ਸਾਰਿਆਂ ਦੀ ਰੱਖਿਆ ਕਰਦਾ ਹੈ ਜੋ ਉਸ ਵਿੱਚ ਪਨਾਹ ਲੈਂਦੇ ਹਨ।

31ਕਿਉਂਕਿ ਯਾਹਵੇਹ ਤੋਂ ਇਲਾਵਾ ਹੋਰ ਪਰਮੇਸ਼ਵਰ ਕੌਣ ਹੈ? ਅਤੇ ਸਾਡੇ ਪਰਮੇਸ਼ਵਰ ਤੋਂ ਬਿਨਾ ਹੋਰ ਕਿਹੜੀ ਚੱਟਾਨ ਹੈ?

32ਇਹ ਪਰਮੇਸ਼ਵਰ ਹੈ ਜੋ ਮੈਨੂੰ ਮਜ਼ਬੂਤ ਕਰਦਾ ਹੈ ਅਤੇ ਉਹ ਮੇਰੇ ਰਾਹਾਂ ਨੂੰ ਸੁਰੱਖਿਅਤ ਰੱਖਦਾ ਹੈ।

33ਉਹ ਮੇਰੇ ਪੈਰਾਂ ਨੂੰ ਹਿਰਨੀ ਦੇ ਪੈਰਾਂ ਵਾਂਗ ਬਣਾਉਂਦਾ ਹੈ; ਉਹ ਮੈਨੂੰ ਉਚਾਈਆਂ ਉੱਤੇ ਖੜ੍ਹਾ ਕਰਦਾ ਹੈ।

34ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ; ਕਿ ਮੇਰੀਆਂ ਬਾਹਾਂ ਪਿੱਤਲ ਦੇ ਧਣੁੱਖਾ ਨੂੰ ਮੋੜ ਸਕਦੀਆਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.