44ਪਰਦੇਸੀ ਮੇਰੇ ਸਾਹਮਣੇ ਝੁਕਦੇ ਹਨ; ਜਿਵੇਂ ਹੀ ਉਹ ਮੇਰੇ ਬਾਰੇ ਸੁਣਦੇ ਹਨ, ਉਹ ਮੇਰਾ ਕਹਿਣਾ ਮੰਨਦੇ ਹਨ।
45ਉਹ ਸਾਰੇ ਦਿਲ ਹਾਰ ਜਾਂਦੇ ਹਨ; ਉਹ ਆਪਣੇ ਗੜ੍ਹਾਂ ਤੋਂ ਕੰਬਦੇ ਹੋਏ ਆਉਂਦੇ ਹਨ।
46ਯਾਹਵੇਹ ਜੀਉਂਦਾ ਹੈ! ਮੇਰੀ ਚੱਟਾਨ ਦੀ ਵਡਿਆਈ ਹੋਵੇ! ਮੇਰਾ ਮੁਕਤੀਦਾਤਾ ਪਰਮੇਸ਼ਵਰ ਉੱਚਾ ਰਹੇ!
47ਉਹ ਹੀ ਪਰਮੇਸ਼ਵਰ ਹੈ ਜੋ ਮੇਰਾ ਬਦਲਾ ਲੈਂਦਾ ਹੈ, ਜੋ ਕੌਮਾਂ ਨੂੰ ਮੇਰੇ ਅਧੀਨ ਕਰ ਦਿੱਤਾ ਹੈ,
48ਜੋ ਮੈਨੂੰ ਮੇਰੇ ਦੁਸ਼ਮਣਾਂ ਤੋਂ ਬਚਾਉਂਦਾ ਹੈ। ਤੂੰ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਉੱਚਾ ਕੀਤਾ ਹੈ; ਤੂੰ ਮੈਨੂੰ ਇੱਕ ਜ਼ਾਲਮ ਆਦਮੀ ਤੋਂ ਬਚਾਇਆ।