46ਯਾਹਵੇਹ ਜੀਉਂਦਾ ਹੈ! ਮੇਰੀ ਚੱਟਾਨ ਦੀ ਵਡਿਆਈ ਹੋਵੇ! ਮੇਰਾ ਮੁਕਤੀਦਾਤਾ ਪਰਮੇਸ਼ਵਰ ਉੱਚਾ ਰਹੇ!
47ਉਹ ਹੀ ਪਰਮੇਸ਼ਵਰ ਹੈ ਜੋ ਮੇਰਾ ਬਦਲਾ ਲੈਂਦਾ ਹੈ, ਜੋ ਕੌਮਾਂ ਨੂੰ ਮੇਰੇ ਅਧੀਨ ਕਰ ਦਿੱਤਾ ਹੈ,
48ਜੋ ਮੈਨੂੰ ਮੇਰੇ ਦੁਸ਼ਮਣਾਂ ਤੋਂ ਬਚਾਉਂਦਾ ਹੈ। ਤੂੰ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਉੱਚਾ ਕੀਤਾ ਹੈ; ਤੂੰ ਮੈਨੂੰ ਇੱਕ ਜ਼ਾਲਮ ਆਦਮੀ ਤੋਂ ਬਚਾਇਆ।
49ਇਸ ਲਈ, ਹੇ ਯਾਹਵੇਹ, ਮੈਂ ਕੌਮਾਂ ਵਿੱਚ ਤੇਰੀ ਉਸਤਤ ਕਰਾਂਗਾ; ਮੈਂ ਤੇਰੇ ਨਾਮ ਦੇ ਗੁਣ ਗਾਵਾਂਗਾ।
50ਉਹ ਆਪਣੇ ਰਾਜੇ ਨੂੰ ਵੱਡੀਆਂ ਜਿੱਤਾਂ ਦਿੰਦਾ ਹੈ; ਉਹ ਆਪਣੇ ਮਸਹ ਕੀਤੇ ਹੋਏ ਉੱਤੇ, ਅਰਥਾਤ ਦਾਵੀਦ ਅਤੇ ਉਸਦੀ ਅੰਸ ਉੱਤੇ ਸਦਾ ਤੱਕ ਕਿਰਪਾ ਕਰਦਾ ਹੈ।