4ਮੌਤ ਦੀਆਂ ਡੋਰੀਆਂ ਨੇ ਮੈਨੂੰ ਫਸਾ ਲਿਆ; ਵਿਨਾਸ਼ ਦੇ ਹੜ੍ਹਾ ਨੇ ਮੈਨੂੰ ਡਰਾਇਆ।
5ਕਬਰ ਦੀਆਂ ਰੱਸੀਆਂ ਮੇਰੇ ਦੁਆਲੇ ਹੋਈਆਂ ਹਨ; ਮੌਤ ਦੇ ਫੰਦੇ ਮੇਰੇ ਚਾਰ-ਚੁਫੇਰੇ ਹਨ।
6ਆਪਣੀ ਬਿਪਤਾ ਵਿੱਚ ਮੈਂ ਯਾਹਵੇਹ ਨੂੰ ਪੁਕਾਰਿਆ; ਮੈਂ ਮਦਦ ਲਈ ਆਪਣੇ ਪਰਮੇਸ਼ਵਰ ਨੂੰ ਦੁਹਾਈ ਦਿੱਤੀ। ਉਸ ਨੇ ਆਪਣੇ ਹੈਕਲ ਵਿੱਚੋਂ ਮੇਰੀ ਆਵਾਜ਼ ਸੁਣੀ। ਮੇਰੀ ਪੁਕਾਰ ਉਸ ਦੇ ਅੱਗੇ, ਸਗੋਂ ਉਸਦੇ ਕੰਨਾਂ ਤੱਕ ਪਹੁੰਚੀ।
7ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ; ਉਹ ਕੰਬ ਗਈਆਂ ਕਿਉਂਕਿ ਉਹ ਗੁੱਸੇ ਵਿੱਚ ਸੀ।
8ਉਸ ਦੀਆਂ ਨਾਸਾਂ ਵਿੱਚੋਂ ਧੂੰਆਂ ਉੱਠਿਆ; ਉਸ ਦੇ ਮੂੰਹ ਵਿੱਚੋਂ ਭਸਮ ਕਰਨ ਵਾਲੀ ਅੱਗ ਨਿਕਲੀ, ਉਸ ਵਿੱਚੋਂ ਬਲਦੇ ਕੋਲੇ ਨਿਕਲੇ।